Saturday, July 19, 2025

Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਇਕ ਔਰਤ ਸਮੇਤ 6 ਮੁਲਜ਼ਮ ਕਾਬੂ, ਖ਼ਤਰਨਾਕ ਹਥਿਆਰਾਂ, ਹੈਰੋਇਨ ਤੇ ਡਰੱਗ ਮਨੀ...

ਇਕ ਔਰਤ ਸਮੇਤ 6 ਮੁਲਜ਼ਮ ਕਾਬੂ, ਖ਼ਤਰਨਾਕ ਹਥਿਆਰਾਂ, ਹੈਰੋਇਨ ਤੇ ਡਰੱਗ ਮਨੀ ਬਰਾਮਦ

 

ਗੁਰਦਾਸਪੁਰ : ਜ਼ਿਲ੍ਹਾ ਪੁਲਸ ਗੁਰਦਾਸਪੁਰ ਨੇ ਇੱਕ ਔਰਤ ਸਮੇਤ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਤੋਂ 4 ਪਿਸਤੌਲ, 7 ਕਾਰਤੂਸ, 295 ਗ੍ਰਾਮ ਹੈਰੋਇਨ ਅਤੇ 27500 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਸਬੰਧੀ ਐਸ ਪੀ (ਜਾਂਚ) ਰਜਿੰਦਰ ਸ਼ਰਮਾ ਨੇ ਦੱਸਿਆ ਕਿ ਗੁਰਦਾਸਪੁਰ ਸਦਰ ਥਾਣੇ ਵਿੱਚ ਤਾਇਨਾਤ ਸਬ ਇੰਸਪੈਕਟਰ ਸੁਰਜੀਤ ਸਿੰਘ ਨੇ ਪੁਲਸ ਪਾਰਟੀ ਨਾਲ ਨਾਕਾ ਲਗਾਇਆ ਸੀ ਅਤੇ ਦੋ ਮੁਲਜ਼ਮਾਂ ਰਾਕੇਸ਼ ਕੁਮਾਰ ਅਤੇ ਮਨੋਜ ਕੁਮਾਰ ਵਾਸੀ ਬਟਾਲਾ ਨੂੰ ਸ਼ੱਕ ਦੇ ਆਧਾਰ ‘ਤੇ ਰੋਕਿਆ ਗਿਆ। ਇਨ੍ਹਾਂ ਦੀ ਤਲਾਸ਼ੀ ਲੈਣ ‘ਤੇ ਉਨ੍ਹਾਂ ਤੋਂ 30 ਗ੍ਰਾਮ ਹੈਰੋਇਨ ਬਰਾਮਦ ਹੋਈ।
ਜਦੋਂ ਪੁੱਛਗਿਛ ਕੀਤੀ ਤਾਂ ਉਨ੍ਹਾਂ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਅਧਾਰ ‘ਤੇ ਪੁਲਸ ਨੇ ਅਮਨ ਕੁਮਾਰ ਅਤੇ ਉਸਦੀ ਪਤਨੀ ਲਕਸ਼ਮੀ ਵਾਸੀ ਬਟਾਲਾ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਕੋਲੋਂ 265 ਗ੍ਰਾਮ ਹੈਰੋਇਨ, 27500 ਰੁਪਏ ਡਰੱਗ ਮਨੀ ਦੇ ਨਾਲ-ਨਾਲ 1 ਪਿਸਤੌਲ ਅਤੇ 5 ਜ਼ਿੰਦਾ ਕਾਰਤੂਸ ਬਰਾਮਦ ਕੀਤੇ।

ਉਨ੍ਹਾਂ ਕਿਹਾ ਕਿ ਮੁਲਜ਼ਮਾਂ ਵਿਰੁੱਧ ਬਟਾਲਾ ਵਿੱਚ ਐਨਡੀਪੀਐਸ ਐਕਟ ਤਹਿਤ ਪਹਿਲਾਂ ਹੀ ਕਈ ਮਾਮਲੇ ਦਰਜ ਹਨ ਅਤੇ ਉਹ ਜ਼ਮਾਨਤ ‘ਤੇ ਬਾਹਰ ਹਨ। ਜ਼ਮਾਨਤ ‘ਤੇ ਰਿਹਾਅ ਹੁੰਦੇ ਹੀ ਮੁਲਜ਼ਮ ਦੁਬਾਰਾ ਨਸ਼ਾ ਤਸਕਰੀ ਵਿੱਚ ਸ਼ਾਮਲ ਹੋ ਜਾਂਦੇ ਹਨ। ਐਸਪੀ ਨੇ ਦੱਸਿਆ ਕਿ ਪੁਰਾਣਾ ਸ਼ਾਲਾ ਪੁਲਸ ਨੇ ਹਰਮਨਪ੍ਰੀਤ ਸਿੰਘ ਵਾਸੀ ਅੰਮ੍ਰਿਤਸਰ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਸ ਤੋਂ 2 ਪਿਸਤੌਲ ਅਤੇ 2 ਜ਼ਿੰਦਾ ਕਾਰਤੂਸ ਬਰਾਮਦ ਕੀਤੇ। ਮੁਲਜ਼ਮਾਂ ਤੋਂ ਪੁੱਛਗਿੱਛ ਦੇ ਆਧਾਰ ‘ਤੇ ਇੱਕ ਹੋਰ ਮੁਲਜ਼ਮ ਅੰਮ੍ਰਿਤਪਾਲ ਸਿੰਘ ਵਾਸੀ ਅੰਮ੍ਰਿਤਸਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਸ ਤੋਂ 1 ਪਿਸਤੌਲ ਅਤੇ ਦੋ ਮੈਗਜ਼ੀਨ ਬਰਾਮਦ ਕੀਤੇ ਗਏ। ਇਹ ਦੋਸ਼ੀ ਅੰਮ੍ਰਿਤਸਰ ਵਿੱਚ ਪੈਟਰੋਲ ਪੰਪ ਦੀ ਲੁੱਟ ਸਮੇਤ ਕੁਝ ਹੋਰ ਘਟਨਾਵਾਂ ਵਿੱਚ ਸ਼ਾਮਲ ਸਨ। ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਕੁਝ ਹੋਰ ਮਾਮਲੇ ਹੱਲ ਹੋਣ ਦੀ ਸੰਭਾਵਨਾ ਹੈ।