ਗੁਰੂਹਰਸਹਾਏ : ਲੱਖੋਕੇ ਬਹਿਰਾਮ ਅਤੇ ਗੁਰੂਹਰਸਹਾਏ ’ਚ ਵੱਖ ਵੱਖ ਥਾਵਾਂ ’ਤੇ ਪਰਾਲੀ ਨੂੰ ਅੱਗ ਲਗਾਉਣ ਦੇ ਦੋਸ਼ ਵਿਚ ਥਾਣਾ ਲੱਖੋਕੇ ਬਹਿਰਾਮ, ਥਾਣਾ ਗੁਰੂਹਰਸਹਾਏ ਪੁਲਿਸ ਨੇ 9 ਅਣਪਛਾਤੇ ਵਿਅਕਤੀਆਂ ਖਿਲਾਫ 223 ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ।
ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਗੁਰਕੰਵਲਜੀਤ ਕੌਰ, ਹੌਲਦਾਰ ਹਰਬੰਸ ਲਾਲ, ਸਹਾਇਕ ਥਾਣੇਦਾਰ ਗੁਰਦੀਪ ਸਿੰਘ, ਸਹਾਇਕ ਥਾਣੇਦਾਰ ਰਾਜਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਇਲਾਕੇ ਵਿਚ ਮੌਜ਼ੂਦ ਸੀ ਤਾਂ ਇਸ ਦੌਰਾਨ ਖਾਸ ਮੁਖਬਰਾਂ ਨੇ ਇਤਲਾਹ ਦਿੱਤੀ ਕਿ ਪਿੰਡ ਬੁੱਟਰ, ਪਿੰਡ ਦਿਲਾਰਾਮ, ਪਿੰਡ ਚੂਹੜ ਖਿਲਚੀ, ਪਿੰਡ ਟਾਹਲੀ ਵਾਲਾ, ਪਿੰਡ ਜੰਗ, ਪਿੰਡ ਸ਼ੇਰ ਸਿੰਘ ਵਾਲਾ ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਖੇਤ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਈ ਗਈ ਹੈ। ਪੁਲਸ ਨੇ ਦੱਸਿਆ ਕਿ ਉਕਤ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।