Become a member

Get the best offers and updates relating to Liberty Case News.

― Advertisement ―

spot_img
spot_img
HomeBreaking News9 ਸਾਲਾ ਬੱਚਾ ਲਾਪਤਾ, ਪੁਲਸ ਵੱਲੋਂ ਕਾਰਵਾਈ ਨਾ ਕਰਨ 'ਤੇ ਪਰਿਵਾਰ ਨੇ...

9 ਸਾਲਾ ਬੱਚਾ ਲਾਪਤਾ, ਪੁਲਸ ਵੱਲੋਂ ਕਾਰਵਾਈ ਨਾ ਕਰਨ ‘ਤੇ ਪਰਿਵਾਰ ਨੇ ਜਾਮ ਕੀਤੀ ਸੜਕ

 

 

ਲੁਧਿਆਣਾ : ਥਾਣਾ ਸਲੇਮ ਟਾਬਰੀ ਦੇ ਅਧੀਨ ਆਉਂਦੇ ਬਹਾਦਰਕੇ ਕਾਸਾਬਾਦ ਦੀ ਗਰੇਵਾਲ ਕਾਲੋਨੀ ਵਿਚ ਚਾਰ ਦਿਨ ਪਹਿਲਾਂ 9 ਸਾਲ ਦੇ ਬੱਚੇ ਦੇ ਲਾਪਤਾ ਹੋਣ ਤੋਂ ਬਾਅਦ ਪੁਲਸ ਵੱਲੋਂ ਕੋਈ ਵੀ ਕਾਰਵਾਈ ਨਾ ਕਰਨ ਦੇ ਵਿਰੋਧ ਵਿਚ ਪਰਿਵਾਰ ਵੱਲੋਂ ਅੱਜ ਬਹਾਦਰਕੇ ਕਾਰਾਬਾਰਾ ਚੌਕ ਵਿਚ ਧਰਨਾ ਲਗਾ ਕੇ ਪੁਲਸ ਖਿਲਾਫ ਪ੍ਰਦਰਸ਼ਨ ਕੀਤਾ ਗਿਆ।

 

ਰੋਸ ਪ੍ਰਦਰਸ਼ਨ ਦੌਰਾਨ ਅਖਿਲੇਸ਼ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਸ ਦਾ 9 ਸਾਲਾ ਬੇਟਾ 4 ਦਿਨ ਪਹਿਲਾਂ ਘਰ ਦੇ ਬਾਹਰ ਖੇਡਦਾ ਹੋਇਆ ਲਾਪਤਾ ਹੋ ਗਿਆ ਸੀ। ਉਨ੍ਹਾਂ ਨੇ ਪਹਿਲਾਂ ਥਾਣਾ ਜੋਧੇਵਾਲ ਵਿਚ ਇਸ ਦੀ ਸ਼ਿਕਾਇਤ ਦਰਜ ਕਰਵਾਈ ਸੀ, ਪਰ ਜੋਧੇਵਾਲ ਪੁਲਸ ਨੇ ਕਿਹਾ ਕਿ ਇਹ ਮਾਮਲਾ ਮੇਹਰਬਾਨ ਦਾ ਹੈ, ਤਾਂ ਉਨ੍ਹਾਂ ਨੇ ਮੇਹਰਬਾਨ ਥਾਣੇ ਵਿਚ ਇਸ ਦੀ ਸ਼ਿਕਾਇਤ ਦਰਜ ਕਰਵਾਈ। ਬਾਅਦ ਵਿਚ ਪੁਲਸ ਵੱਲੋਂ ਦੱਸਿਆ ਗਿਆ ਕਿ ਇਹ ਇਲਾਕਾ ਥਾਣਾ ਸਲੇਮ ਟਾਬਰੀ ਦਾ ਪੈਂਦਾ ਹੈ, ਜਿਸ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਵੱਲੋਂ ਅੱਜ ਪੁਲਸ ਦੀ ਘਟੀਆ ਕਾਰਜ ਪ੍ਰਣਾਲੀ ਦੇ ਖਿਲਾਫ ਬਹਾਦਰਕੇ ਰੋਡ ‘ਤੇ ਧਰਨਾ ਲਗਾ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਤੋਂ ਬਾਅਦ ਹਾਈਵੇਅ ‘ਤੇ ਭਾਰੀ ਜਾਮ ਲੱਗ ਗਿਆ।

 

ਧਰਨੇ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਥਾਣਾ ਦਰੇਸੀ ਅਤੇ ਥਾਣਾ ਸਲੇਮ ਟਾਬਰੀ ਦੀ ਪੁਲਸ ਪਹੁੰਚੀ ਅਤੇ ਉਨ੍ਹਾਂ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸ਼ਿਕਾਇਤ ‘ਤੇ ਬੀਤੀ ਰਾਤ ਬੱਚੇ ਦੇ ਲਾਪਤਾ ਹੋਣ ਦਾ ਮਾਮਲਾ ਦਰਜ ਕਰ ਲਿਆ ਗਿਆ ਸੀ। ਥਾਣਾ ਸਲੇਮ ਟਾਬਰੀ ਦੇ ਮੁਖੀ ਇੰਸਪੈਕਟਰ ਹਰਸ਼ ਵੀਰ ਸਿੰਘ ਸੰਧੂ ਨੇ ਦੱਸਿਆ ਕਿ ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਲਾਪਤਾ ਬੱਚੇ ਦੀ ਭਾਲ ਵਿਚ ਕਈ ਪੁਲਸ ਟੀਮਾਂ ਬਣਾ ਕੇ ਇਲਾਕੇ ਵਿਚ ਬੱਚੇ ਦੀ ਭਾਲ ਕੀਤੀ ਜਾ ਰਹੀ ਹੈ।