ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ SIR-2026 ਤਹਿਤ ਆਪਣੀ ਵੋਟਰ ਜਾਣਕਾਰੀ ਦੀ ਪੁਸ਼ਟੀ ਲਈ ਐਨਿਊਮੇਰੇਸ਼ਨ ਫਾਰਮ ਜ਼ਰੂਰ ਭਰਨ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਲਗਭਗ 90 ਫੀਸਦੀ ਵੋਟਰਾਂ ਦੀ ਮੈਪਿੰਗ ਪੂਰੀ ਹੋ ਚੁੱਕੀ ਹੈ ਅਤੇ ਬਾਕੀ ਕੰਮ ਵੀ ਤੇਜ਼ੀ ਨਾਲ ਚੱਲ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸੇ ਵੀ ਅਸਲੀ ਅਤੇ ਯੋਗ ਵੋਟਰ ਦੀ ਵੋਟ ਨਹੀਂ ਕੱਟਣ ਦੇਵੇਗੀ। SIR ਮੁਹਿੰਮ ਤਹਿਤ ਬੂਥ ਲੈਵਲ ਅਫਸਰ (BLO) 25 ਜੂਨ ਤੋਂ 24 ਜੁਲਾਈ ਤੱਕ ਘਰ-ਘਰ ਜਾ ਕੇ ਵੋਟਰ ਸੂਚੀ ਦੀ ਜਾਂਚ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ BLO ਲੋਕਾਂ ਨੂੰ ਫਾਰਮ ਭਰਨ ਵਿੱਚ ਮਦਦ ਕਰ ਰਹੇ ਹਨ ਅਤੇ ਕਿਸੇ ਵੀ ਵਾਧੂ ਦਸਤਾਵੇਜ਼ ਦੀ ਲੋੜ ਨਹੀਂ ਹੈ, ਸਿਰਫ ਮੌਜੂਦਾ ਜਾਣਕਾਰੀ ਦੀ ਪੁਸ਼ਟੀ ਕਰਨੀ ਹੋਵੇਗੀ।
ਜੇਕਰ ਕੋਈ ਘਰ ਬੰਦ ਮਿਲਦਾ ਹੈ ਤਾਂ BLO ਮੁੜ ਦੌਰਾ ਕਰਨਗੇ ਅਤੇ ਸੂਚਨਾ ਪੱਤੀ ਲਗਾਈ ਜਾਵੇਗੀ। ਫਾਰਮ ਨਾ ਭਰਨ ਵਾਲੇ ਵੋਟਰਾਂ ਬਾਰੇ ਗੁਆਂਢੀਆਂ ਤੋਂ ਜਾਣਕਾਰੀ ਲੈ ਕੇ ਕਾਰਵਾਈ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਗੈਰਹਾਜ਼ਰ, ਤਬਦੀਲ ਹੋਏ, ਮ੍ਰਿਤਕ ਜਾਂ ਡੁਪਲੀਕੇਟ ਵੋਟਰਾਂ ਦੀ ਸ਼੍ਰੇਣੀ ਵਿੱਚ ਰੱਖਿਆ ਜਾਵੇਗਾ।

