Tuesday, December 24, 2024

Become a member

Get the best offers and updates relating to Liberty Case News.

― Advertisement ―

spot_img
spot_img
HomePunjab ਮੋਹਾਲੀ 'ਚ ਵੋਟਾਂ ਪੈਣ ਦਾ ਕੰਮ ਜਾਰੀ, ਜਾਣੋ ਹੁਣ ਤੱਕ ਦੀ ਵੋਟਿੰਗ...

 ਮੋਹਾਲੀ ‘ਚ ਵੋਟਾਂ ਪੈਣ ਦਾ ਕੰਮ ਜਾਰੀ, ਜਾਣੋ ਹੁਣ ਤੱਕ ਦੀ ਵੋਟਿੰਗ ਫ਼ੀਸਦੀ

 

ਮੋਹਾਲੀ : ਪੰਜਾਬ ਦੇ 5 ਨਗਰ ਨਿਗਮਾਂ ਅਤੇ 44 ਮਿਊਂਸੀਪਲ ਕੌਂਸਲ ਅਤੇ ਨਗਰ ਪੰਚਾਇਤ ਲਈ ਜ਼ਿਲ੍ਹਾ ਮੋਹਾਲੀ ਵਿਖੇ ਵੀ ਵੋਟਾਂ ਪੈਣ ਦਾ ਕੰਮ ਸਵੇਰੇ 7 ਵਜੇ ਤੋਂ ਸ਼ੁਰੂ ਹੋ ਗਿਆ ਸੀ। ਲੋਕਾਂ ਵਲੋਂ ਪੋਲਿੰਗ ਬੂਥਾਂ ‘ਤੇ ਪੁੱਜ ਕੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ। ਦੁਪਹਿਰ 1 ਵਜੇ ਤੱਕ ਪੂਰੇ ਜ਼ਿਲ੍ਹੇ ‘ਚ 50.67 ਫ਼ੀਸਦੀ ਵੋਟਾਂ ਪੈ ਚੁੱਕੀਆਂ ਹਨ। ਵੋਟਾਂ ਪੈਣ ਦਾ ਕੰਮ ਸ਼ਾਮ ਦੇ 4 ਵਜੇ ਤੱਕ ਚੱਲੇਗਾ। ਸ਼ਾਮ 4 ਵਜੇ ਤੋਂ ਬਾਅਦ ਵੋਟਾਂ ਦੇ ਨਤੀਜੇ ਵੀ ਐਲਾਨ ਦਿੱਤੇ ਜਾਣਗੇ।

ਦੁਪਹਿਰ 1 ਵਜੇ ਤੱਕ ਵੋਟਿੰਗ ਫ਼ੀਸਦੀ

ਖਰੜ ‘ਚ 32.37 ਫ਼ੀਸਦੀ

ਨਵਾਂਗਾਓਂ ‘ਚ 40.78 ਫ਼ੀਸਦੀ

ਘੜੂੰਆਂ ‘ਚ 61.94 ਫ਼ੀਸਦੀ

ਬਨੂੜ ‘ਚ 53.67 ਫ਼ੀਸਦੀ