ਜਲੰਧਰ – ਜਲੰਧਰ ਵਿਚ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਲਈ ਵੋਟਿੰਗ ਦਾ ਕੰਮ ਹੁਣ ਮੁਕੰਮਲ ਹੋ ਚੁੱਕਾ ਹੈ ਅਤੇ 85 ਵਾਰਡਾਂ ਵਿਚ ਹੋਈਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਹੁਣ ਤੱਕ ਜਲੰਧਰ ਨਗਰ ਨਿਗਮ ਦੇ ਨਤੀਜਿਆਂ ਵਿਚ 85 ਵਾਰਡਾਂ ਵਿਚੋਂ 71 ਵਾਰਡਾਂ ਦੇ ਨਤੀਜੇ ਐਲਾਨੇ ਗਏ ਹਨ। ਹੁਣ ਤੱਕ ਦੇ ਐਲਾਨੇ ਗਏ ਨਤੀਜਿਆਂ ਵਿਚ ਆਮ ਆਦਮੀ ਪਾਰਟੀ ਨੇ ਲਗਾਤਾਰ ਲੀਡ ਬਣਾਈ ਹੋਈ ਹੈ।
ਆਮ ਆਦਮੀ ਪਾਰਟੀ ਨੇ ਹੁਣ ਤੱਕ 38 ਵਾਰਡਾਂ ਵਿਚ ਜਿੱਤ ਹਾਸਲ ਕੀਤੀ ਹੈ, ਉਥੇ ਹੀ ਕਾਂਗਰਸ ਦੇ ਖਾਤੇ ਵਿਚ 17 ਵਾਰਡ ਆਏ ਹਨ। ਭਾਜਪਾ ਨੇ 13 ਵਾਰਡਾਂ ਵਿਚ ਜਿੱਤ ਹਾਸਲ ਕੀਤੀ ਹੈ ਅਤੇ ਆਜ਼ਾਦ ਉਮੀਦਵਾਰ ਅਜੇ ਤੱਕ ਕੋਈ ਖਾਤਾ ਨਹੀਂ ਖੁੱਲ੍ਹਿਆ ਹੈ। ਵੋਟਾਂ ਦੌਰਾਨ 7,29, 658 ਵੋਟਰ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕੀਤੀ, ਜਿਸ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਨੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ। ਚੋਣਾਂ ਲੜ ਰਹੇ ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਹੁਣ ਸਾਹਮਣੇ ਆਉਣ ਲੱਗਾ ਹੈ।