ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਤੋਂ ਇਕ ਬੇਹੱਦ ਖ਼ੌਫ਼ਨਾਕ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਪਿੰਡ ਲਾਲੋਵਾਲੀ ਵਿਖੇ ਇਕ ਔਰਤ ਦੀ ਟ੍ਰੇਨ ਹੇਠਾਂ ਆਉਣ ਕਾਰਨ ਦਰਦਨਾਕ ਮੌਤ ਹੋ ਗਈ ਹੈ।
ਮ੍ਰਿਤਕਾ ਦੀ ਪਛਾਣ ਜੋਗਿੰਦਰੋ ਬਾਈ (40) ਵਜੋਂ ਹੋਈ ਹੈ। ਜਾਣਕਾਰੀ ਦਿੰਦੇ ਹੋਏ ਸ਼ਿੰਦਾ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਉਸ ਦੀ ਮਾਸੀ ਲੱਗਦੀ ਸੀ ਤੇ ਉਸ ਦਾ ਦਿਮਾਗੀ ਸੰਤੁਲਨ ਠੀਕ ਨਹੀਂ ਸੀ।
ਉਹ ਪਹਿਲਾਂ ਵੀ ਕਈ ਵਾਰ ਘਰੋਂ ਭੱਜ ਗਈ ਸੀ, ਜਿਸ ਕਾਰਨ ਉਸ ਨੂੰ ਹੁਣ ਘਰ ‘ਚ ਰੱਸੀਆਂ ਨਾਲ ਬੰਨ੍ਹ ਕੇ ਰੱਖਿਆ ਜਾਂਦਾ ਸੀ। ਉਸ ਨੇ ਅੱਗੇ ਦੱਸਿਆ ਕਿ ਇਸੇ ਤਰ੍ਹਾਂ ਬੀਤੇ ਦਿਨ ਉਹ ਰੱਸੀਆਂ ਤੋੜ ਕੇ ਘਰੋਂ ਭੱਜ ਗਈ ਸੀ, ਜਿਸ ਦੀ ਉਨ੍ਹਾਂ ਨੇ ਪਤਾ ਲੱਗਣ ‘ਤੇ ਕਾਫ਼ੀ ਭਾਲ ਕੀਤੀ, ਪਰ ਉਹ ਨਾ ਮਿਲੀ। ਅੱਜ ਉਸ ਦਾ ਮ੍ਰਿਤਕ ਸਰੀਰ ਰੇਲਵੇ ਟਰੈਕ ਨੇੜਿਓਂ ਮਿਲਿਆ ਹੈ। ਫਿਲਹਾਲ ਰੇਲਵੇ ਪੁਲਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।