Subscribe to Liberty Case

Wednesday, April 16, 2025

Become a member

Get the best offers and updates relating to Liberty Case News.

― Advertisement ―

spot_img
spot_img
HomePunjabਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਪਰਤ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, ਦੋ...

ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਪਰਤ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, ਦੋ ਨੌਜਵਾਨਾਂ ਦੀ ਮੌਤ

 

ਮੰਡੀ ਗੋਬਿੰਦਗੜ੍ਹ/ਫਤਿਹਗੜ੍ਹ ਸਾਹਿਬ  : ਸ਼ਹੀਦੀ ਦਿਹਾੜੇ ਮੌਕੇ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਆ ਰਹੀ ਸੰਗਤ ਨਾਲ ਦਰਦਨਾਕ ਹਾਦਸਾ ਵਾਪਰ ਗਿਆ। ਸੰਗਤ ਦੀ ਟਰੈਕਟਰ ਟਰਾਲੀ ਦੀ ਟਰਾਲੇ ਨਾਲ ਜ਼ਬਰਦਸਤ ਟੱਕਰ ਹੋ ਗਈ। ਇਸ ਭਿਆਨਕ ਹਾਦਸੇ ਵਿਚ 2 ਨੌਜਵਾਨਾਂ ਦੀ ਮੌਤ ਹੋ ਗਈ। ਹਾਦਸੇ ਵਿਚ ਮਾਰੇ ਗਏ ਨੌਜਵਾਨਾਂ ਦੀ ਪਛਾਣ ਅਵਤਾਰ ਸਿੰਘ ਉਰਫ਼ ਤਾਰੂ (32 ਸਾਲ) ਅਤੇ ਸੁਰਿੰਦਰ ਸਿੰਘ (15) ਵਜੋਂ ਹੋਈ ਹੈ।

ਮਿਲੀ ਜਾਣਕਾਰੀ ਮੁਤਾਬਕ ਦੋਵੇਂ ਮ੍ਰਿਤਕ ਹਲਕਾ ਖੇਮਕਰਨ ਦੇ ਪਿੰਡ ਭਗਵਾਨਪੁਰਾ ਦੇ ਰਹਿਣ ਵਾਲੇ ਸਨ। ਇਸ ਹਾਦਸੇ ’ਚ 10 ਤੋਂ ਵੱਧ ਸ਼ਰਧਾਲੂ ਜ਼ਖਮੀ ਵੀ ਹੋ ਹਨ। ਜਿਨ੍ਹਾਂ ਨੂੰ ਇਲਾਜ ਲਈ ਨੇੜਲੇ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਸ ਸੰਬੰਧੀ ਮੰਡੀ ਗੋਬਿੰਦਗੜ੍ਹ ਥਾਣਾ ਪੁਲਸ ਵਲੋਂ ਜਾਂਚ ਕੀਤੀ ਜਾ ਰਹੀ ਹੈ। ਇਸ ਘਟਨਾ ਤੋਂ ਬਾਅਦ ਖੇਮਕਰਨ ਵਿਚ ਸੋਗ ਦੀ ਲਹਿਰ ਹੈ।