ਜਲੰਧਰ – ਜਲੰਧਰ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਤੜਕਸਾਰ ਸਕੂਲ ਜਾ ਰਹੇ ਇਕ ਵਿਦਿਆਰਥੀ ਨੂੰ ਇਕ ਟਰੱਕ ਨੇ ਬੁਰੀ ਤਰ੍ਹਾਂ ਦਰੜ ਦਿੱਤਾ ਹੈ। ਇਸ ਹਾਦਸੇ ਵਿਚ ਵਿਦਿਆਰਥੀ ਦੀ ਮੌਕੇ ‘ਤੇ ਹੀ ਤੜਫ਼-ਤੜਫ਼ ਕੇ ਮੌਤ ਹੋ ਗਈ ਹੈ।ਜਾਣਕਾਰੀ ਮੁਤਾਬਕ ਘਾਹ ਮੰਡੀ ਨੇੜੇ ਕੋਟ ਸਦੀਕ ਅਮਨ ਇਨਕਲੇਵ ਦੇ ਸਾਹਮਣੇ ਇਹ ਦਰਦਨਾਕ ਹਾਦਸਾ ਵਾਪਰਿਆ ਹੈ। ਇਕ 14 ਸਾਲਾ ਵਿਦਿਆਰਥੀ ਜਦੋਂ ਸਕੂਲ ਜਾ ਰਿਹਾ ਸੀ ਤਾਂ ਇਕ ਟਰੱਕ ਨੇ ਉਸ ਨੂੰ ਦਰੜ ਦਿੱਤਾ। ਵਿਦਿਆਰਥੀ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ। ਟਰੱਕ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ। ਇਸ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਹੈ।