ਜਲੰਧਰ -ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਨੂੰ ਲੈ ਕੇ ਸੁਰੱਖਿਆ ਏਜੰਸੀਆ ਅਲਰਟ ਹੋ ਗਈਆਂ ਹਨ। ਪੀਐਮ ਚੋਣ ਪ੍ਰਚਾਰ ਲਈ 23 ਮਈ ਨੂੰ ਪੰਜਾਬ ਆ ਰਹੇ ਹਨ ਤੇ ਇਸੇ ਲੜੀ ਤਹਿਤ 24 ਮਈ ਨੂੰ ਜਲੰਧਰ ’ਚ ਰੈਲੀ ਕੀਤੀ ਜਾਵੇਗੀ। ਪ੍ਰਧਾਨ ਮੰਤਰੀ ਵਲੋਂ ਇਸ ਰੈਲੀ ਨੂੰ ਸੰਬੋਧਨ ਕਰਨ ਦਾ ਪ੍ਰੋਗਰਾਮ ਤੈਅ ਕਰ ਲਿਆ ਗਿਆ ਹੈ,।ਸਥਾਨਕ ਪੁਲਸ ਪ੍ਰਸ਼ਾਸਨ ਨੇ ਮੋਦੀ ਦੇ ਪ੍ਰੋਗਰਾਮਾਂ ਨੂੰ ਲੈ ਕੇ ਅਲਰਟ ਜਾਰੀ ਕਰ ਦਿੱਤਾ ਹੈ ਤੇ ਸੁਰੱਖਿਆ ਪਹਿਲਾਂ ਨਾਲੋਂ ਵੀ ਵਧਾ ਦਿੱਤੀ ਗਈ ਹੈ। ਇਸ ਸਿਲਸਿਲੇ ’ਚ ਆਉਣ ਵਾਲੇ 3-4 ਦਿਨਾਂ ’ਚ ਸੁਰੱਖਿਆ ਪ੍ਰਬੰਧ ਹੋਰ ਵੀ ਸਖ਼ਤ ਨਜ਼ਰ ਆਉਣਗੇ।ਸੁਰੱਖਿਆ ਤਹਿਤ ਚੋਣਾਂ ਅਮਨ-ਅਮਾਨ ਨਾਲ ਕਰਵਾਉਣ ਲਈ ਪੰਜਾਬ ’ਚ ਗੁਜਰਾਤ ਪੁਲਸ ਨੂੰ ਤਾਇਨਾਤ ਕੀਤਾ ਜਾ ਰਿਹਾ ਹੈ। ਅਧਿਕਾਰੀਆਂ ਨੇ ਦੱਸਿਆ ਕਿ 5ਵੇਂ ਪੜਾਅ ਦੀ ਵੋਟਿੰਗ ਤੋਂ ਬਾਅਦ ਕਈ ਹੋਰ ਕੰਪਨੀਆਂ ਪੰਜਾਬ ਆਉਣਗੀਆਂ।ਅਤਿ-ਆਧੁਨਿਕ ਹਥਿਆਰਾਂ ਨਾਲ ਲੈਸ ਉਕਤ ਕੰਪਨੀਆਂ ਦੂਜੇ ਸੂਬਿਆਂ ’ਚ ਚੋਣਾਂ ਕਰਵਾਉਣ ਤੋਂ ਬਾਅਦ ਐਤਵਾਰ ਨੂੰ ਪੰਜਾਬ ਪਹੁੰਚੀਆਂ ਹਨ ਤੇ ਸੰਭਾਵਨਾ ਹੈ ਕਿ 4 ਜੂਨ ਤੋਂ ਬਾਅਦ ਵਾਪਸ ਜਾਣਗੀਆਂ। ।