ਲੁਧਿਆਣਾ: ਬੀਤੀ ਦੇਰ ਰਾਤ ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਗੋਗੀ ਦਾ ਗੋਲ਼ੀ ਲੱਗਣ ਨਾਲ ਦੇਹਾਂਤ ਹੋ ਗਿਆ ਸੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਪਰਿਵਾਰ ਦੇ ਨਾਲ ਹਮਦਰਦੀ ਜਤਾਉਂਦਿਆਂ ਪਰਮਾਤਮਾ ਅੱਗੇ ਉਨ੍ਹਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ ਹੈ। CM ਮਾਨ ਨੇ ਟਵੀਟ ਕਰ ਲਿਖਿਆ, “ਲੁਧਿਆਣਾ ਪੱਛਮੀ ਤੋਂ ਸਾਡੀ ਪਾਰਟੀ ਦੇ ਸਤਿਕਾਰਯੋਗ ਵਿਧਾਇਕ ਗੁਰਪ੍ਰੀਤ ਗੋਗੀ ਜੀ ਦੇ ਅਕਾਲ ਚਲਾਣੇ ਦੀ ਦੁਖਦਾਈ ਖ਼ਬਰ ਮਿਲੀ। ਸੁਣ ਕੇ ਬੇਹੱਦ ਦੁੱਖ ਲੱਗਿਆ, ਗੋਗੀ ਜੀ ਬੇਹੱਦ ਵਧੀਆ ਇਨਸਾਨ ਸਨ। ਦੁੱਖ ਦੀ ਘੜੀ ‘ਚ ਪਰਿਵਾਰ ਨਾਲ ਦਿਲੋਂ ਹਮਦਰਦੀ। ਪਰਮਾਤਮਾ ਵਿੱਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਦੇਣ। ਪਰਿਵਾਰ ਸਮੇਤ ਚਾਹੁਣ ਵਾਲਿਆਂ ਨੂੰ ਦੁਖਦਾਈ ਭਾਣਾ ਮੰਨਣ ਦਾ ਹੌਸਲਾ-ਹਿੰਮਤ ਬਖ਼ਸ਼ਣ। ਵਾਹਿਗੁਰੂ ਵਾਹਿਗੁਰੂ।”