ਸੁਲਤਾਨਪੁਰ ਲੋਧੀ -ਇਲਾਕੇ ਵਿਚ ਲਗਾਤਾਰ ਵਿਕ ਰਹੀ ਚਾਈਨਾ ਡੋਰ ਖ਼ਿਲਾਫ਼ ਥਾਣਾ ਸੁਲਤਾਨਪੁਰ ਲੋਧੀ ਪੁਲਸ ਵੱਲੋਂ ਕਾਰਵਾਈ ਕਰਦੇ ਚਾਈਨਾ ਡੋਰ ਦੇ ਗੱਟੂ ਬਰਾਮਦ ਕਰਕੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਥਾਣਾ ਸੁਲਤਾਨਪੁਰ ਲੋਧੀ ਐੱਸ. ਐੱਚ. ਓ. ਇੰਸਪੈਕਟਰ ਹਰਗੁਰਦੇਵ ਸਿੰਘ ਨੇ ਦੱਸਿਆ ਕਿ ਮਾਣਯੋਗ ਗੋਰਵ ਤੂਰਾ ਐੱਸ. ਐੱਸ. ਪੀ. ਕਪੂਰਥਲਾ ਵੱਲੋਂ ਪਾਬੰਦੀਸ਼ੁਦਾ ਚਾਈਨਾ ਡੋਰ ਦਾ ਕਾਰੋਬਾਰ ਕਰਨ ਅਤੇ ਮਾੜੇ ਅਨਸਰਾਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿਮ ਤਹਿਤ ਗੁਰਮੀਤ ਸਿੰਘ ਡੀ. ਐੱਸ. ਪੀ. ਸੁਲਤਾਨਪੁਰ ਲੋਧੀ ਦੀ ਅਗਵਾਈ ਹੇਠ ਐੱਸ.ਆਈ. ਗੁਰਮੀਤ ਸਿੰਘ ਇੰਚਾਰਜ ਪੀ. ਪੀ. ਡੱਲਾ ਥਾਣਾ ਸੁਲਤਾਨਪੁਰ ਲੋਧੀ ਸਮੇਤ ਪੁਲਸ ਪਾਰਟੀ ਦੇ ਗਸ਼ਤ ਵਾ ਤਲਾਸ਼ ਭੈੜੇ ਪੁਰਸ਼ਾਂ ਦੇ ਸਬੰਧ ਵਿਚ ਮੁਹੱਲਾ ਸ਼ਟੇਸ਼ਨ ਸੁਲਤਾਨਪੁਰ ਲੋਧੀ ਮੌਜੂਦ ਸੀ ਤਾਂ ਮੁਖਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਗੁਰਤੇਜ ਪ੍ਰੀਤ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਰੂਰਲ ਸੁਲਤਾਨਪੁਰ ਥਾਣਾ ਸੁਲਤਾਨਪੁਰ ਲੋਧੀ ਜ਼ਿਲ੍ਹਾ ਕਪੂਰਥਲਾ ਜੋ ਆਪਣੇ ਘਰ ਚੋਰੀ ਛੁਪੇ ਪਾਬੰਦੀਸ਼ੁਦਾ ਚਾਈਨਾ ਡੋਰ ਰੱਖ ਕੇ ਗਾਹਕਾਂ ਨੂੰ ਵੇਚਦਾ ਹੈ ਤੇ ਜਿਸ ਦੇ ਘਰ ਰੇਡ ਕਰਕੇ 24 ਗੱਟੂ ਚਾਈਨਾ ਡੋਰ ਬਰਾਮਦ ਹੋਏ।
ਉਨ੍ਹਾਂ ਦੱਸਿਆ ਕਿ ਮੁਲਜ਼ਮ ਗੁਰਤੇਜ ਪ੍ਰੀਤ ਸਿੰਘ ਭੱਜਣ ਵਿੱਚ ਸਫ਼ਲ ਹੋ ਗਿਆ, ਜਿਸ ਸਬੰਧੀ ਮੁਕੱਦਮਾ ਦਰਜ ਕੀਤਾ ਗਿਆ। ਪੁਲਸ ਵੱਲੋਂ ਮੁਲਜ਼ਮ ਦੀ ਭਾਲ ਜਾਰੀ ਹੈ। ਇਸ ਮੌਕੇ ਗੁਰਮੀਤ ਸਿੰਘ ਡੀ. ਐੱਸ. ਪੀ. ਸਬ ਡਿਵੀਜ਼ਨ ਸੁਲਤਾਨਪੁਰ ਲੋਧੀ ਵੱਲੋਂ ਪ੍ਰੈੱਸ ਰਾਹੀ ਇਲਾਕ਼ਾ ਨਿਵਾਸੀਆ ਨੂੰ ਅਪੀਲ ਕੀਤੀ ਗਈ ਕਿ ਪਾਬੰਦੀਸ਼ੁਦਾ ਚਾਈਨਾ ਡੋਰ ਦੀ ਵਰਤੋਂ ਨਾ ਕੀਤੀ ਜਾਵੇ।