ਚੰਡੀਗੜ੍ਹ : ਸੁਪਰੀਮ ਕੋਰਟ ਨੇ ਈ. ਡੀ. ਦੀ ਉਸ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ, ਜਿਸ ’ਚ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਰੱਦ ਕਰਨ ਦੀ ਮੰਗ ਕੀਤੀ ਗਈ ਸੀ। ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ 2022 ’ਚ ਮੇਰੇ ਖ਼ਿਲਾਫ਼ ਸਿਆਸਤ ਤੋਂ ਪ੍ਰੇਰਿਤ ਇਕ ਕੇਸ ਅਦਾਲਤ ’ਚ ਦਾਇਰ ਕੀਤਾ ਗਿਆ ਸੀ।
2021 ’ਚ ਈ. ਡੀ. ਨੇ ਉਨ੍ਹਾਂ ਦੇ ਘਰ ਛਾਪਾ ਮਾਰਿਆ ਸੀ। ਚੋਣਾਂ ਤੋਂ ਪਹਿਲਾਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਕੇ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ। ਬਾਅਦ ’ਚ ਹਾਈਕੋਰਟ ਤੋਂ ਉਕਤ ਕੇਸ ’ਚ ਪੱਕੀ ਜ਼ਮਾਨਤ ਮਿਲ ਗਈ। ਉਦੋਂ ਤੋਂ ਈ. ਡੀ. ਕਿਸੇ ਤਰ੍ਹਾਂ ਉਨ੍ਹਾਂ ਨੂੰ ਵਾਪਸ ਜੇਲ੍ਹ ਭੇਜਣ ਲਈ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕਰ ਰਹੀ ਸੀ।