Thursday, January 16, 2025

Become a member

Get the best offers and updates relating to Liberty Case News.

― Advertisement ―

spot_img
spot_img
HomePunjabਪੰਜਾਬ ਸਰਕਾਰ ਦਾ ਮੁਲਾਜ਼ਮਾਂ ਨੂੰ ਤੋਹਫ਼ਾ, ਤਨਖਾਹਾਂ ਵਿਚ ਵਾਧਾ

ਪੰਜਾਬ ਸਰਕਾਰ ਦਾ ਮੁਲਾਜ਼ਮਾਂ ਨੂੰ ਤੋਹਫ਼ਾ, ਤਨਖਾਹਾਂ ਵਿਚ ਵਾਧਾ

 

ਚੰਡੀਗੜ੍ਹ : ਪੰਜਾਬ ਸਰਕਾਰ ਨੇ ਪਨਬੱਸ ਦੇ ਕੱਚੇ ਕਾਮਿਆਂ ਦੀ ਤਨਖ਼ਾਹ ਵਧਾ ਦਿੱਤੀ ਹੈ। ਸਰਕਾਰ ਵਲੋਂ ਆਊਟ ਸੋਰਸ ਤਹਿਤ ਕਾਮਿਆਂ ਦੀ ਤਨਖ਼ਾਹ ‘ਚ 5 ਫੀਸਦੀ ਦਾ ਵਾਧਾ ਕੀਤਾ ਗਿਆ ਹੈ। ਇਹ ਲਾਭ ਡਰਾਈਵਰ, ਕੰਡਕਟਰ ਤੋਂ ਇਲਾਵਾ ਵਰਕਸ਼ਾਪ ਮੁਲਾਜ਼ਮਾਂ ਨੂੰ ਮਿਲੇਗਾ । ਮਿਲੀ ਜਾਣਕਾਰੀ ਮੁਤਾਬਕ 1 ਨਵੰਬਰ 2024 ਤੱਕ ਇੱਕ ਸਾਲ ਪੂਰਾ ਕਰਨ ਵਾਲਿਆਂ ਨੂੰ ਇਸ ਦਾ ਲਾਭ ਮਿਲੇਗਾ। ਇਨ੍ਹਾਂ ਕਾਮਿਆਂ ਨੂੰ 1 ਨਵੰਬਰ ਤੋਂ 5 ਫੀਸਦੀ ਵਾਧੇ ਨਾਲ ਤਨਖ਼ਾਹ ਮਿਲੇਗੀ।

ਇਥੇ ਇਹ ਦੱਸਣਯੋਗ ਹੈ ਕਿ ਪਿਛਲੇ ਦਿਨੀਂ ਇਨ੍ਹਾਂ ਕੱਚੇ ਕਾਮਿਆਂ ਨੇ 3 ਦਿਨ ਲਈ ਚੱਕਾ ਜਾਮ ਕੀਤਾ ਸੀ, ਜਿਸ ਤੋਂ ਬਾਅਦ ਸੂਬੇ ਭਰ ਵਿਚ ਲਗਭਗ 300 ਦੇ ਕਰੀਬ ਸਰਕਾਰੀ ਬੱਸਾਂ ਨੂੰ ਬਰੇਕ ਲੱਗ ਗਈ ਸੀ। ਇਸ ਉਪਰੰਤ ਬੀਤੇ ਦਿਨੀਂ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਨੇ ਪਨਬੱਸ ਦੇ ਕੱਚੇ ਕਾਮਿਆਂ ਨਾਲ ਮੀਟਿੰਗ ਕਰਕੇ ਕਈ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਸੀ। ਜਿਸ ਮਗਰੋਂ ਅੱਜ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਕੱਚੇ ਕਾਮਿਆਂ ਦੇ ਹੱਕ ਵਿਚ ਵੱਡਾ ਫ਼ੈਸਲਾ ਲੈਂਦਿਆਂ ਤਨਖ਼ਾਹ ‘ਚ 5 ਫੀਸਦੀ ਦਾ ਵਾਧਾ ਕੀਤਾ ਗਿਆ ਹੈ।