ਗੜ੍ਹਸ਼ੰਕਰ : ਬਿਸਤ ਦੁਆਬ ਨਹਿਰ ‘ਤੇ ਗੜ੍ਹਸ਼ੰਕਰ ਤੋਂ ਆਦਮਪੁਰ ਨੂੰ ਜਾਣ ਵਾਲੀ ਸੜਕ ਉਪਰ ਇਕ ਕੈਂਟਰ ਅਤੇ ਅਲਟੋ ਕਾਰ ਦੀ ਆਹਮੋ-ਸਾਹਮਣੇ ਟੱਕਰ ’ਚ ਕਾਰ ਸਵਾਰ ਇਕੋ ਪਰਿਵਾਰ ਦੇ ਤਿੰਨ ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿਚ ਪਤੀ-ਪਤਨੀ ਤੇ ਉਨ੍ਹਾਂ ਦੀ ਇਕ 7 ਸਾਲਾ ਲੜਕੀ ਸ਼ਾਮਲ ਹੈ। ਮਿਲੀ ਜਾਣਕਾਰੀ ਮੁਤਾਬਕ ਹਾਦਸੇ ’ਚ ਗੁਰਨਾਮ ਸਿੰਘ (45) ਪੁੱਤਰ ਜੋਗਿੰਦਰ ਸਿੰਘ ਪਿੰਡ ਮਾਣੇਵਾਲ (ਬਲਾਚੌਰ), ਉਸ ਦੀ ਪਤਨੀ ਵਰਿੰਦਰ ਕੌਰ (42) ਅਤੇ 7 ਸਾਲਾ ਧੀ ਸੀਰਤ ਕੌਰ ਮਾਰੇ ਗਏ ਹਨ।
ਦੱਸਿਆ ਜਾ ਰਿਹਾ ਕਿ ਮ੍ਰਿਤਕ ਜੋ ਕੋਟ ਫਤੂਹੀ ਸਾਈਡ ਤੋਂ ਇਕ ਵਿਆਹ ਸਮਾਗਮ ਵਿਚ ਸ਼ਾਮਲ ਹੋ ਕੇ ਵਾਪਿਸ ਆਪਣੇ ਪਿੰਡ ਨੂੰ ਜਾ ਰਹੇ ਸਨ। ਇਸ ਦੌਰਾਨ ਜਦੋਂ ਉਹ ਬਿਸਤ ਦੁਆਬ ਨਹਿਰ ‘ਤੇ ਗੜ੍ਹਸ਼ੰਕਰ ਤੋਂ ਆਦਮਪੁਰ ਨੂੰ ਜਾਣ ਵਾਲੀ ਸੜਕ ਉਪਰ ਪਹੁੰਚੇ ਤਾਂ ਉਨ੍ਹਾਂ ਦੀ ਕਾਰ ਨੂੰ ਕੈਂਟਰ ਨੇ ਟੱਕਰ ਮਾਰ ਦਿੱਤੀ। ਹਾਦਸੇ ਤੋਂ ਬਾਅਦ ਕੈਂਟਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਇਸ ਘਟਨਾ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਹੈ।