Saturday, January 18, 2025

Become a member

Get the best offers and updates relating to Liberty Case News.

― Advertisement ―

spot_img
spot_img
HomePunjabਜਲੰਧਰ 'ਚ ਜੇਈ ਤੇ ਲਾਈਨਮੈਨ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ

ਜਲੰਧਰ ‘ਚ ਜੇਈ ਤੇ ਲਾਈਨਮੈਨ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ

 

 

ਜਲੰਧਰ – ਪੰਜਾਬ ਵਿਜੀਲੈਂਸ ਬਿਊਰੋ ਨੇ ਜਲੰਧਰ ਦੇ ਭੋਗਪੁਰ ਵਿੱਚ ਇਕ ਜੂਨੀਅਰ ਇੰਜੀਨੀਅਰ ਅਤੇ ਇਕ ਲਾਈਨਮੈਨ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤਾ ਗਿਆ ਜੂਨੀਅਰ ਇੰਜੀਨੀਅਰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐੱਸ. ਪੀ. ਸੀ. ਐੱਲ) ਭੋਗਪੁਰ ਵਿਖੇ ਤਾਇਨਾਤ ਸੀ। ਮੁਲਜ਼ਮਾਂ ਦੀ ਪਛਾਣ ਜੂਨੀਅਰ ਇੰਜੀਨੀਅਰ ਮਨਜੀਤ ਸਿੰਘ ਅਤੇ ਲਾਈਨਮੈਨ ਹਰਜੀਤ ਸਿੰਘ ਵਜੋਂ ਹੋਈ ਹੈ। ਮੁਲਜ਼ਮਾਂ ਖ਼ਿਲਾਫ਼ ਜਲੰਧਰ ਰੇਂਜ ਵਿਜੀਲੈਂਸ ਵਿੱਚ ਐੱਫ਼. ਆਈ. ਆਰ. ਦਰਜ ਕਰ ਲਈ ਗਈ ਹੈ। ਜਲਦੀ ਹੀ ਪੁਲਸ ਮੁਲਜ਼ਮ ਨੂੰ ਰਿਮਾਂਡ ‘ਤੇ ਲਵੇਗੀ। ਜਲੰਧਰ ਵਿਜੀਲੈਂਸ ਅਧਿਕਾਰੀ ਦੇ ਅਨੁਸਾਰ ਸੁਦਰਸ਼ਨ ਪਾਰਕ ਇਲਾਕੇ ਮਕਸੂਦਾਂ ਦੇ ਰਹਿਣ ਵਾਲੇ ਸੁਮਿਤ ਵਧਵਾ ਵੱਲੋਂ ਇਕ ਸ਼ਿਕਾਇਤ ਦਰਜ ਕਰਵਾਈ ਗਈ ਸੀ, ਜਿਸ ਦੇ ਆਧਾਰ ‘ਤੇ ਦੋਵਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਵਿਜੀਲੈਂਸ ਬਿਊਰੋ ਨਾਲ ਸੰਪਰਕ ਕਰਨ ‘ਤੇ ਸੁਮਿਤ ਵਧਵਾ ਨੇ ਦੋਸ਼ ਲਗਾਇਆ ਕਿ ਦੋਵੇਂ ਮੁਲਜ਼ਮਾਂ ਨੇ ਉਨ੍ਹਾਂ ਦੇ ਘਰ ‘ਤੇ ਲੱਗੇ ਪੁਰਾਣੇ ਮੀਟਰ ਨੂੰ ਹਟਾਉਣ ਅਤੇ ਨਵਾਂ ਬਿਜਲੀ ਮੀਟਰ ਲਗਾਉਣ ਦੇ ਬਦਲੇ 10,000 ਰੁਪਏ ਦੀ ਰਿਸ਼ਵਤ ਮੰਗੀ ਸੀ। ਉਕਤ ਲਾਈਨਮੈਨ ਪਹਿਲਾਂ ਹੀ UPI ਭੁਗਤਾਨ ਰਾਹੀਂ 5000 ਰੁਪਏ ਲੈ ਚੁੱਕਾ ਸੀ। ਉਹ ਬਾਕੀ ਰਕਮ ਵਜੋਂ 5000 ਰੁਪਏ ਦੀ ਮੰਗ ਕਰ ਰਿਹਾ ਸੀ।

ਸ਼ਿਕਾਇਤ ਦੇ ਆਧਾਰ ‘ਤੇ ਵਿਜੀਲੈਂਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਟੀਮ ਨੇ ਜਾਲ ਵਿਛਾਇਆ। ਦੋਵਾਂ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ। ਦੋਵੇਂ ਦੋਸ਼ੀ ਰਿਸ਼ਵਤ ਦੀ ਦੂਜੀ ਕਿਸ਼ਤ ਲੈਣ ਆਏ ਸਨ। ਇਸ ਦੌਰਾਨ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਮੁਲਜ਼ਮਾਂ ਖ਼ਿਲਾਫ਼ ਜਲੰਧਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।