Sunday, January 19, 2025

Become a member

Get the best offers and updates relating to Liberty Case News.

― Advertisement ―

spot_img
spot_img
HomeINDIACM ਮਾਨ ਦਾ ਵੱਡਾ ਬਿਆਨ : ਕੇਜਰੀਵਾਲ ਵੱਲੋਂ ਚੋਣ ਮੈਨੀਫੈਸਟੋ ’ਚ ਦਿੱਤੀਆਂ...

CM ਮਾਨ ਦਾ ਵੱਡਾ ਬਿਆਨ : ਕੇਜਰੀਵਾਲ ਵੱਲੋਂ ਚੋਣ ਮੈਨੀਫੈਸਟੋ ’ਚ ਦਿੱਤੀਆਂ ਸਹੂਲਤਾਂ ਦੀ ਭਾਜਪਾ ਨੇ ਕੀਤੀ ਨਕਲ

ਜਲੰਧਰ/ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਰਾਮਲੀਲਾ ਮੈਦਾਨ ਤੋਂ ਭ੍ਰਿਸ਼ਟਾਚਾਰ ਵਿਰੁੱਧ ਆਵਾਜ਼ ਬੁਲੰਦ ਕੀਤੀ ਸੀ, ਜੋ ਹੁਣ ਦੇਸ਼ ਭਰ ਵਿਚ ਫੈਲ ਗਈ ਹੈ। ਆਮ ਆਦਮੀ ਪਾਰਟੀ ਦਾ ਕਾਫ਼ਲਾ ਲਗਾਤਾਰ ਵਧਦਾ ਜਾ ਰਿਹਾ ਹੈ। ਮੁੱਖ ਮੰਤਰੀ ਦਿੱਲੀ ਦੇ ਤਿਲਕ ਨਗਰ ਇਲਾਕੇ ਵਿਚ ‘ਆਪ’ ਨੇਤਾ ਜਰਨੈਲ ਸਿੰਘ ਵੱਲੋਂ ਲੋਹੜੀ ਤਿਉਹਾਰ ਸਬੰਧੀ ਆਯੋਜਿਤ ਪ੍ਰੋਗਰਾਮ ਵਿਚ ਹਿੱਸਾ ਲੈ ਰਹੇ ਸਨ। ਉਨ੍ਹਾਂ ਕਿਹਾ ਕਿ ਜਿਹੜੇ ਪੰਜਾਬ ਨੂੰ ਤਬਾਹ ਕਰਨਾ ਚਾਹੁੰਦੇ ਸਨ, ਉਹ ਖੁਦ ਤਬਾਹ ਹੋ ਗਏ। ਪੰਜਾਬ ਹੁਣ ‘ਰੰਗਲਾ ਪੰਜਾਬ’ ਬਣਨ ਵੱਲ ਵਧ ਰਿਹਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਉਲਝਣ ਵਾਲੇ ਅੱਜ ਖੁਦ ਹੱਥ ਜੋੜ ਰਹੇ ਹਨ।

ਉਨ੍ਹਾਂ ਕਿਹਾ ਕਿ ਅਜਿਹੇ ਆਗੂਆਂ ਨੇ ਧਰਮ ਦੇ ਨਾਂ ’ਤੇ ਬਹੁਤ ਅੱਤਿਆਚਾਰ ਕੀਤੇ ਅਤੇ ਅੱਜ ਉਹ ਉਸੇ ਦਾ ਖਮਿਆਜ਼ਾ ਭੁਗਤ ਰਹੇ ਹਨ। ਰੱਬ ਸਭ ਕੁਝ ਦੇਖਦਾ ਹੈ। ਦੂਜੇ ਪਾਸੇ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਗੱਲ ਕਰਦੀ ਹੈ, ਬਿਜਲੀ ਦੀ ਗੱਲ ਕਰਦੀ ਹੈ ਅਤੇ ਸਮਾਜ ਨੂੰ ਵੰਡਣ ਜਾਂ ਲੜਨ ਦੀ ਗੱਲ ਨਹੀਂ ਕਰਦੀ। ‘ਆਪ’ ਲੋਕਾਂ ਨੂੰ ਲੁੱਟਣ ਦੀ ਗੱਲ ਨਹੀਂ ਕਰਦੀ। ਮੁੱਖ ਮੰਤਰੀ ਨੇ ਕਿਹਾ ਕਿ ਉਹ ਲੋਕਾਂ ਦੀ ਸੇਵਾ ਕਰਨ ਲਈ ਰਾਜਨੀਤੀ ਵਿਚ ਆਏ ਹਨ। ਰਵਾਇਤੀ ਪਾਰਟੀਆਂ ਨੇ ਦੇਸ਼ ਅਤੇ ਪੰਜਾਬ ਨੂੰ ਲੁੱਟਿਆ ਹੈ ਅਤੇ ਇਸੇ ਕਰ ਕੇ ਜਨਤਾ ਇਨ੍ਹਾਂ ਪਾਰਟੀਆਂ ਨੂੰ ਨਕਾਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਬਾਦਲ, ਮਜੀਠੀਆ, ਸਿੱਧੂ, ਕੈਪਟਨ ਅਤੇ ਹੋਰ ਵੱਡੇ ਆਗੂ ਵਿਧਾਨ ਸਭਾ ਚੋਣਾਂ ਵਿਚ ਹਾਰ ਗਏ। ਜਨਤਾ ਨੇ ਇਨ੍ਹਾਂ ਆਗੂਆਂ ਪ੍ਰਤੀ ਆਪਣਾ ਗੁੱਸਾ ਇਸ ਲਈ ਜ਼ਾਹਿਰ ਕੀਤਾ, ਕਿਉਂਕਿ ਇਨ੍ਹਾਂ ਆਗੂਆਂ ਨੇ ਜਨਤਾ ਦੀ ਪਰਵਾਹ ਨਹੀਂ ਸੀ ਕੀਤੀ।