ਲੁਧਿਆਣਾ ‘ਚ ਬੁੱਧਵਾਰ ਸਵੇਰੇ ਇੱਕ ਵੱਡਾ ਹਾਦਸਾ ਹੋ ਗਿਆ। ਇਥੇ ਸ਼ਰਧਾਲੂਆਂ ਨਾਲ ਭਰੀ ਇੱਕ ਟੂਰਿਸਟ ਬੱਸ ਹਾਈਵੇ ‘ਤੇ ਖੜ੍ਹੇ ਟਰਾਲੇ ਨਾਲ ਟਕਰਾ ਗਈ। ਹਾਦਸੇ ‘ਚ ਦੋ ਔਰਤਾਂ ਦੀ ਮੌਤ ਹੋ ਗਈ, ਜਦਕਿ 15 ਲੋਕ ਜ਼ਖਮੀ ਹੋ ਗਏ। ਇਹ ਹਾਦਸਾ ਸਮਰਾਲਾ ਨੇੜਲੇ ਪਿੰਡ ਚਹਿਲਾਂ ਵਿੱਚ ਵਾਪਰਿਆ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਲੋਕਾਂ ਨੂੰ ਬੱਸ ‘ਚੋਂ ਬਾਹਰ ਕੱਢਿਆ। ਇਸ ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ ਭੇਜ ਦਿੱਤਾ ਗਿਆ।ਮ੍ਰਿਤਕਾਂ ਦੀ ਪਛਾਣ ਮੀਨਾਕਸ਼ੀ (51) ਅਤੇ ਸਰੋਜ ਬਾਲਾ (54) ਵਾਸੀ ਇੰਦੌਰ ਵਜੋਂ ਹੋਈ ਹੈ। ਮੱਧ ਪ੍ਰਦੇਸ਼ ਦੇ ਰਹਿਣ ਵਾਲੇ ਰਿਸ਼ਭ ਨੇ ਦੱਸਿਆ ਕਿ ਉਹ ਇੰਦੌਰ ਦੇ ਰਹਿਣ ਵਾਲੇ ਹਨ। ਬੱਸ ਵਿੱਚ ਸਵਾਰ ਸਾਰੇ ਲੋਕ ਕਿਸਾਨ ਪਰਿਵਾਰਾਂ ਨਾਲ ਸਬੰਧਤ ਹਨ। ਸਾਰੇ ਸੈਲਾਨੀ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਬੱਸ ਵਿੱਚ ਚੜ੍ਹੇ ਹੋਏ ਸਨ। ਉਹ ਕੇਦਾਰਨਾਥ ਧਾਮ ਦੇ ਦਰਸ਼ਨਾਂ ਲਈ ਮੰਗਲਵਾਰ ਰਾਤ ਹਰਿਦੁਆਰ ਤੋਂ ਅੰਮ੍ਰਿਤਸਰ ਲਈ ਰਵਾਨਾ ਹੋਏ। ਜਦੋਂ ਉਹ ਬੁੱਧਵਾਰ ਸਵੇਰੇ ਕਰੀਬ 5.30 ਵਜੇ ਲੁਧਿਆਣਾ ਪੁੱਜੇ ਤਾਂ ਪਿੰਡ ਚਹਿਲਾਂ ਨੇੜੇ ਹਾਈਵੇਅ ‘ਤੇ ਖੜੇ ਟਰਾਲੇ ਨਾਲ ਬੱਸ ਦੀ ਟੱਕਰ ਹੋ ਗਈ।