ਫਿਰੋਜ਼ਪੁਰ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਜਿੱਥੇ ਖੇਡਾਂ ਨੂੰ ਪ੍ਰਫੁੱਲਿਤ ਕੀਤਾ ਜਾ ਰਿਹਾ ਹੈ, ਉੱਥੇ ਬਸੰਤ ਦੇ ਮੌਕੇ ‘ਤੇ ਪਤੰਗਬਾਜ਼ੀ ਦੇ ਮੇਲੇ ਵੀ ਕਰਵਾਏ ਜਾ ਰਹੇ ਹਨ। ਇਸੇ ਤਰ੍ਹਾਂ ਜ਼ਿਲ੍ਹਾ ਫਿਰੋਜਪੁਰ ‘ਚ ਪਤੰਗਬਾਜ਼ੀ ਦਾ ਦੂਜੇ ਸਾਲ ਮੇਲਾ ਕਰਵਾਇਆ ਗਿਆ। ਇਸ ‘ਚ ਭਾਰਤ ਭੂਸ਼ਣ ਨਾਂ ਦੇ ਵਿਅਕਤੀ ਵਲੋਂ 2 ਲੱਖ ਦਾ ਪਹਿਲਾ ਇਨਾਮ ਜਿੱਤਿਆ ਗਿਆ। ਇਸ ਮੌਕੇ ਭਾਰਤ ਭੂਸ਼ਣ ਨੇ ਦੱਸਿਆ ਕਿ ਉਹ ਟਰਾਂਸਪੋਰਟ ਦਾ ਕੰਮ ਕਰਦੇ ਹਨ ਅਤੇ ਬਚਪਨ ਤੋਂ ਹੀ ਪਤੰਗਬਾਜ਼ੀ ਦਾ ਸ਼ੌਂਕ ਸੀ।
ਕਈ ਵਾਰ ਪਤੰਗ ਉਡਾਉਂਦੇ ਸਮੇਂ ਉਨ੍ਹਾਂ ਦੇ ਸੱਟਾਂ ਵੀ ਲੱਗੀਆਂ। ਇਸੇ ਮੌਕੇ ਉਨ੍ਹਾਂ ਦੇ ਬੇਟੇ ਨੇ ਵੀ ਦੱਸਿਆ ਕਿ ਕੋਈ ਵੀ ਤਿਉਹਾਰ ਹੋਵੇ, ਪੂਰੀ ਖੁਸ਼ੀ ਨਾਲ ਮਨਾਇਆ ਜਾਣਾ ਚਾਹੀਦਾ ਹੈ। ਇਹ ਦੋ ਲੱਖ ਦਾ ਜੋ ਇਨਾਮ ਜਿੱਤਿਆ ਹੈ, ਉਹ ਬੱਚੇ ਦੀ ਪੜ੍ਹਾਈ ਪਿੱਛੇ ਹੀ ਲਗਾਇਆ ਜਾਵੇਗਾ।
ਇਸ ਮੌਕੇ ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਚਾਈਨਾ ਡੋਰ ਦੇ ਖ਼ਿਲਾਫ਼ ਵੀ ਜੰਗ ਲੜੀ ਜਾ ਰਹੀ ਹੈ ਅਤੇ ਫੇਸਬੁੱਕ ‘ਤੇ ਪ੍ਰਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਵੱਲੋਂ ਆਪਣੀ ਨਿੱਜੀ ਰਕਮ ਵਿੱਚੋਂ 25 ਹਜ਼ਾਰ ਦਾ ਇਨਾਮ ਵੀ ਰੱਖਿਆ ਗਿਆ ਹੈ, ਜੋ ਚਾਈਨਾ ਡੋਰ ਵੇਚਣ ਵਾਲਿਆ ਦੇ ਖ਼ਿਲਾਫ਼ ਵਰਤਿਆ ਜਾਵੇਗਾ ਅਤੇ ਦੱਸਣ ਵਾਲੇ ਨੂੰ ਇਨਾਮ ਦਿੱਤਾ ਜਾਵੇਗਾ। ਇਸ ਮੌਕੇ ਪਰਿਵਾਰਕ ਮੈਂਬਰਾਂ ‘ਚ 2 ਲੱਖ ਜਿੱਤਣ ਕਾਰਨ ਖ਼ੁਸ਼ੀ ਦਾ ਮਾਹੌਲ ਸੀ।