ਨੈਸ਼ਨਲ ਡੈਸਕ- ਟ੍ਰੈਫਿਕ ਨਿਯਮ ਤੋੜਨ ਵਾਲਿਆਂ ਲਈ ਹੁਣ ਚਾਲਾਨ ਤੋਂ ਬਚਣਾ ਮੁਸ਼ਕਲ ਹੋ ਜਾਵੇਗਾ। ਦਰਅਸਲ ਸੜਕ ਟਰਾਂਸਪੋਰਟ ਮੰਤਰਾਲਾ ਰਜਿਸਟਰੇਸ਼ਨ ਸਰਟੀਫਿਕੇਟ (RC) ਅਤੇ ਡਰਾਈਵਿੰਗ ਲਾਇਸੈਂਸ (DL) ਨੂੰ ਆਧਾਰ ਕਾਰਡ ਨਾਲ ਜੋੜਨ ਦੀ ਯੋਜਨਾ ਬਣਾ ਰਿਹਾ ਹੈ। ਹੁਣ ਕਿਸੇ ਵੀ ਵਾਹਨ ਮਾਲਕ ਅਤੇ ਡਰਾਈਵਿੰਗ ਲਾਇਸੈਂਸ ਧਾਰਕ ਨੂੰ ਆਪਣਾ ਪਤਾ, ਮੋਬਾਈਲ ਨੰਬਰ ਅਤੇ ਹੋਰ ਜਾਣਕਾਰੀ ਅਪਡੇਟ ਕਰਨੀ ਪਵੇਗੀ। ਇਸ ਕਦਮ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਵਾਹਨ ਮਾਲਕਾਂ ਅਤੇ ਡਰਾਈਵਰਾਂ ਦੀ ਸਹੀ ਜਾਣਕਾਰੀ ਦਰਜ ਕੀਤੀ ਜਾਵੇ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਸਕੇ।ਸੂਤਰਾਂ ਮੁਤਾਬਕ ਟਰਾਂਸਪੋਰਟ ਇਸ ਨੂੰ ਨਿਯਮ ਨੂੰ ਮੋਟਰ ਵਾਹਨ ਐਕਟ ਵਿਚ ਪ੍ਰਸਤਾਵਿਤ ਸੋਧਾਂ ਦਾ ਹਿੱਸਾ ਬਣਾਉਣ ‘ਤੇ ਵਿਚਾਰ ਕਰ ਰਿਹਾ ਹੈ। ਦਰਅਸਲ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਲੋਕਾਂ ਖ਼ਾਸ ਤੌਰ ‘ਤੇ ਲਗਾਤਾਰ ਉਲੰਘਣਾ ਕਰਨ ਵਾਲੇ ਲੋਕਾਂ ‘ਤੇ ਨਜ਼ਰ ਰੱਖਣ ਲਈ ਇਕ ਸਖ਼ਤ ਨਿਗਰਾਨੀ ਤੰਤਰ ਦੀ ਲੋੜ ਹੈ। ਵੇਖਿਆ ਗਿਆ ਹੈ ਕਿ ਜੁਰਮਾਨੇ ਅਤੇ ਕਾਰਵਾਈ ਦਾ ਸਾਹਮਣਾ ਕਰਨ ਤੋਂ ਬਚਣ ਲਈ ਲੋਕ ਮੋਬਾਈਲ ਨੰਬਰ ਬਦਲ ਲੈਂਦੇ ਹਨ ਜਾਂ ਫਿਰ ਡਰਾਈਵਿੰਗ ਲਾਇਸੈਂਸ ਲਈ ਅਪਲਾਈ ਕਰ ਦਿੰਦੇ ਹਨ। ਕਾਰਵਾਈ ਤੋਂ ਬਚਣ ਦੇ ਇਨ੍ਹਾਂ ਆਸਾਨ ਤਰੀਕਿਆਂ ‘ਤੇ ਲਗਾਮ ਲਾਉਣ ਦੇ ਉਦੇਸ਼ ਨਾਲ ਇਸ ਬਦਲਾਅ ‘ਤੇ ਵਿਚਾਰ ਕੀਤਾ ਜਾ ਰਿਹਾ ਹੈ।