Become a member

Get the best offers and updates relating to Liberty Case News.

― Advertisement ―

spot_img
spot_img
HomeINDIAਦਿੱਲੀ ਚੋਣਾਂ ਤੋਂ ਪਹਿਲਾਂ 'ਆਪ' ਦੇ 7 ਵਿਧਾਇਕਾਂ ਨੇ ਦਿੱਤਾ ਅਸਤੀਫਾ

ਦਿੱਲੀ ਚੋਣਾਂ ਤੋਂ ਪਹਿਲਾਂ ‘ਆਪ’ ਦੇ 7 ਵਿਧਾਇਕਾਂ ਨੇ ਦਿੱਤਾ ਅਸਤੀਫਾ

 

ਨਵੀਂ ਦਿੱਲੀ- ਦਿੱਲੀ ‘ਚ 5 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਆਮ ਆਦਮੀ ਪਾਰਟੀ (ਆਪ) ਦੇ 7 ਵਿਧਾਇਕਾਂ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਸੂਤਰਾਂ ਨੇ ਦੱਸਿਆ ਕਿ ਇਹ ਵਿਧਾਇਕ ਚੋਣਾਂ ਲਈ ਟਿਕਟ ਨਾ ਦਿੱਤੇ ਜਾਣ ਤੋਂ ਨਾਰਾਜ਼ ਸਨ ਅਤੇ ਹੋਰ ਪਾਰਟੀਆਂ ਦੇ ਸੰਪਰਕ ਵਿਚ ਸਨ। ਕੁਝ ਵਿਧਾਇਕਾਂ ਨੇ ਸੋਸ਼ਲ ਮੀਡੀਆ ’ਤੇ ਆਪਣੇ ਅਸਤੀਫ਼ੇ ਸਾਂਝੇ ਕੀਤੇ ਅਤੇ ਭ੍ਰਿਸ਼ਟਾਚਾਰ ਅਤੇ ਹੋਰ ਮੁੱਦਿਆਂ ‘ਤੇ ‘ਆਪ’ ਨੂੰ ਨਿਸ਼ਾਨਾ ਬਣਾਇਆ।

ਕਸਤੂਰਬਾ ਨਗਰ ਤੋਂ ਮੌਜੂਦਾ ਵਿਧਾਇਕ ਮਦਨ ਲਾਲ ਨੇ ਸ਼ੁੱਕਰਵਾਰ ਨੂੰ ਦਾਅਵਾ ਕੀਤਾ ਕਿ ਉਨ੍ਹਾਂ ਅਤੇ ਪਾਰਟੀ ਦੇ 6 ਹੋਰ ਵਿਧਾਇਕਾਂ ਨੇ ‘ਆਪ’ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਮਦਨ ਨੇ ਕਿਹਾ ਕਿ ਉਨ੍ਹਾਂ ਆਪਣਾ ਅਸਤੀਫ਼ਾ ਦਿੱਲੀ ਵਿਧਾਨ ਸਭਾ ਦੇ ਸਪੀਕਰ ਰਾਮ ਨਿਵਾਸ ਗੋਇਲ ਨੂੰ ਵੀ ਭੇਜ ਦਿੱਤਾ ਹੈ। ਅਸਤੀਫਾ ਦੇਣ ਵਾਲੇ ‘ਆਪ’ ਵਿਧਾਇਕਾਂ ਵਿਚ ਭਾਵਨਾ ਗੌੜ (ਪਾਲਮ), ਨਰੇਸ਼ ਯਾਦਵ (ਮਹਿਰੌਲੀ), ਰੋਹਿਤ ਮਹਿਰੌਲੀਆ (ਤ੍ਰਿਲੋਕਪੁਰੀ) ਅਤੇ ਪਵਨ ਸ਼ਰਮਾ (ਆਦਰਸ਼ ਨਗਰ) ਸ਼ਾਮਲ ਹਨ। ਦਿੱਲੀ ਦੀ 70 ਮੈਂਬਰੀ ਵਿਧਾਨ ਸਭਾ ਲਈ ਵੋਟਾਂ 5 ਫਰਵਰੀ ਨੂੰ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 8 ਫਰਵਰੀ ਨੂੰ ਹੋਵੇਗੀ।

Latest Articel

ਹੇਠਾਂ ਉਤਰਣ ਤੋਂ ਪਹਿਲਾਂ PRTC ਦੇ ਡਰਾਈਵਰ ਨੇ ਚਲਾ ‘ਤੀ ਬੱਸ, ਟਾਇਰਾਂ ਹੇਠਾਂ ਆਈ...

0
  ਨਾਭਾ  : ਨਾਭਾ ਵਿਖੇ ਇਕ ਲੜਕੀ ਨੂੰ ਪੀ. ਆਰ. ਟੀ. ਸੀ. ਬੱਸ ਦੇ ਡਰਾਈਵਰ ਨੇ ਦਰੜ ਦਿੱਤਾ, ਜਿਸ ਕਾਰਨ ਨਰਸਿੰਗ ਦਾ ਕੋਰਸ ਕਰਦੀ 20...

ਬਜਟ ਵਿਚ ਪੰਜਾਬ ਨੂੰ ਕੁਝ ਨਹੀਂ ਦਿੱਤਾ: CM ਭਗਵੰਤ ਮਾਨ

0
    ਜਲੰਧਰ - ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਵਾਲ ਚੁੱਕੇ ਹਨ। ਟਵੀਟ ਕਰਦਿਆਂ...

ਸਰਹੱਦੀ ਖੇਤਰ ‘ਚ ਫਿਰ ਵੇਖੀ ਗਈ ਡਰੋਨ ਦੀ ਹਰਕਤ, BSF ਨੇ ਦਾਗੇ 7 ਫਾਇਰ

0
    ਦੀਨਾਨਗਰ - ਪਾਕਿਸਤਾਨ ਲਗਾਤਾਰ ਆਪਣੀਆਂ ਨਾਕਾਮ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਪਾਕਿ ਵੱਲੋਂ ਡਰੋਨ ਦੀ ਮਦਦ ਨਾਲ ਪੰਜਾਬ ਦੇ ਕਈ ਹਿੱਸਿਆਂ ਵਿੱਚ ਨਸ਼ੀਲੇ...

5 ਫਰਵਰੀ ਤੱਕ ਹਰ ਪ੍ਰੀ-ਨਰਸਰੀ ਪਲੇਅ ਵੇਅ ਸਕੂਲ ਦੀ ਰਜਿਸਟ੍ਰੇਸ਼ਨ ਹੋਣੀ ਲਾਜ਼ਮੀ

0
    ਗੁਰਦਾਸਪੁਰ-ਜ਼ਿਲ੍ਹਾ ਪ੍ਰੋਗਰਾਮ ਅਧਿਕਾਰੀ ਜਸਮੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਅਧਿਸੂਚਨਾ ਅਨੁਸਾਰ ਪ੍ਰੀ-ਨਰਸਰੀ ਪਲੇਅ ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਬੇਹੱਦ ਜ਼ਰੂਰੀ...

ਦਿੱਲੀ ਵਿਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਦੀ ਸੰਭਾਵਨਾ

0
  ਦਿੱਲੀ ਵਿਧਾਨ ਸਭਾ ਚੋਣਾਂ ਇਸ ਵਾਰ ਹਾਰ-ਜਿੱਤ ਤੋਂ ਕਿਤੇ ਵੱਧ ਅਹਿਮ ਸਮਝੀਆਂ ਜਾ ਰਹੀਆਂ ਹਨ। ਸੂਬੇ ਦੀ ਸਿਆਸਤ, ਸਥਾਨਕ ਮੁੱਦੇ, ਤੇ ਰਾਸ਼ਟਰੀ ਪੱਧਰ 'ਤੇ...