ਗੁਰਦਾਸਪੁਰ-ਜ਼ਿਲ੍ਹਾ ਪ੍ਰੋਗਰਾਮ ਅਧਿਕਾਰੀ ਜਸਮੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਅਧਿਸੂਚਨਾ ਅਨੁਸਾਰ ਪ੍ਰੀ-ਨਰਸਰੀ ਪਲੇਅ ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਸੰਬੰਧੀ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਗੁਰਦਾਸਪੁਰ ਸਥਿਤ ਦਫ਼ਤਰ ਵੱਲੋਂ ਪਹਿਲਾਂ ਵੀ 3 ਜਨਵਰੀ 2025 ਨੂੰ ਸਮੂਹ ਪ੍ਰੀ-ਨਰਸਰੀ ਅਤੇ ਪਲੇਅ ਵੇਅ ਸਕੂਲਾਂ ਨੂੰ ਰਜਿਸਟਰਡ ਕਰਵਾਉਣ ਲਈ ਜਾਣੂ ਕਰਵਾਇਆ ਜਾ ਚੁੱਕਾ ਹੈ, ਜਿਸ ਤੋਂ ਬਾਅਦ ਜ਼ਿਲ੍ਹਾ ਗੁਰਦਾਸਪੁਰ ਦੇ ਜ਼ਿਆਦਾਤਰ ਪ੍ਰੀ-ਨਰਸਰੀ ਪਲੇਅ ਵੇਅ ਸਕੂਲਾਂ ਵੱਲੋਂ ਅਪਲਾਈ ਕਰ ਦਿੱਤਾ ਗਿਆ ਹੈ।
ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੇ ਕਿਹਾ ਕਿ ਰਜਿਸਟ੍ਰੇਸ਼ਨ ਲਈ ਦਫ਼ਤਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਕਮਰਾ ਨੰਬਰ 218/219, ਬਲਾਕ ਏ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਗੁਰਦਾਸਪੁਰ ਵਿਖੇ ਤੁਰੰਤ ਸੰਪਰਕ ਕੀਤਾ ਜਾਵੇ। ਉਨ੍ਹਾਂ ਸਖ਼ਤ ਹਦਾਇਤਾਂ ਜਾਰੀ ਕਰਦੇ ਹੋਏ ਕਿਹਾ ਕਿ ਜੇਕਰ ਪ੍ਰੀ-ਨਰਸਰੀ ਪਲੇਅ ਵੇਅ ਸਕੂਲਾਂ ਵੱਲੋਂ ਮਿਤੀ 05 ਫਰਵਰੀ 2025 ਤੱਕ ਰਜਿਸਟ੍ਰੇਸ਼ਨ ਸੰਬੰਧੀ ਅਪਲਾਈ ਨਾ ਕੀਤਾ ਗਿਆ, ਤਾਂ ਵਿਭਾਗ ਵੱਲੋਂ ਅਜਿਹੇ ਸਕੂਲਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।