ਜਲੰਧਰ – ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਵਾਲ ਚੁੱਕੇ ਹਨ। ਟਵੀਟ ਕਰਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਵਿੱਚ ਇਕ ਵਾਰ ਫ਼ਿਰ ਪੰਜਾਬ ਨੂੰ ਅਣਦੇਖਿਆ ਕੀਤਾ ਗਿਆ। ਪੰਜਾਬ ਦੇ ਕਿਸਾਨਾਂ, ਨੌਜਵਾਨਾਂ ਨੂੰ ਕੇਂਦਰ ਸਰਕਾਰ ਨੇ ਕੁਝ ਵੀ ਨਹੀਂ ਦਿੱਤਾ ਹੈ। ਕੇਂਦਰ ਵੱਲੋਂ ਨਾ ਹੀ ਕਿਸਾਨਾਂ ਨੂੰ ਫ਼ਸਲ ‘ਤੇ ਐੱਮ. ਐੱਸ. ਪੀ, ਨਾ ਹੀ ਸੂਬੇ ਨੂੰ ਕੋਈ ਇੰਡਸਟਰੀ ਲਈ ਪੈਕੇਜ ਦਿੱਤਾ ਗਿਆ।
ਉਨ੍ਹਾਂ ਕਿਹਾ ਕਿ ਪੰਜਾਬ ਨੂੰ ਅਜਿਹਾ ਕੁਝ ਨਹੀਂ ਦਿੱਤਾ ਜੋਕਿ ਉਸ ਦੇ ਆਰਥਿਕ ਅਤੇ ਭਵਿੱਖ ‘ਚ ਸੁਧਾਰ ਲਿਆ ਸਕੇ। ਇਹ ਬਜਟ ਸਿਰਫ਼ ਚੋਣਾਵੀ ਬਜਟ ਹੈ, ਜਿਸ ਵਿੱਚ ਸਿਰਫ਼ ਬਿਹਾਰ ਸੂਬੇ ਲਈ ਹੀ ਘੋਸ਼ਣਾ ਹੈ। ਇਕ ਵਾਰ ਫਿਰ ਬਜਟ ‘ਚ ਕੇਂਦਰ ਸਰਕਾਰ ਨੇ ਪੰਜਾਬ ਅਤੇ ਪੰਜਾਬੀਆਂ ਨਾਲ ਮਤਰੇਆ ਸਲੂਕ ਕੀਤਾ ਹੈ ਪਰ ਪੰਜਾਬ ਨੂੰ ਅਸੀਂ ਆਪਣੇ ਬਲਬੂਤੇ ‘ਤੇ ਪੈਰਾਂ ਸਿਰ ਖੜ੍ਹਾ ਕਰਕੇ ਰਹਾਂਗੇ।