ਜਲੰਧਰ- ਪੰਜਾਬ ਸਰਕਾਰ ਵੱਲੋਂ ਪੰਜਾਬ ਭਰ ‘ਚ 12 ਫਰਵਰੀ ਯਾਨੀ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ ਇਸ ਦਿਨ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ 2025 ਮਨਾਇਆ ਜਾਵੇਗਾ। 12 ਫਰਵਰੀ ਨੂੰ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ, ਵਿਦਿਅਕ ਅਦਾਰਿਆਂ ਵਿੱਚ ਪੂਰੇ ਦਿਨ ਦੀ ਛੁੱਟੀ ਐਲਾਨੀ ਗਈ ਹੈ।
ਤਹਿਤ ਜਲੰਧਰ ਵਿਚ 11 ਤਾਰੀਖ਼ ਨੂੰ ਸ਼ੋਭਾ ਯਾਤਰਾ ਕੱਢੀ ਜਾਵੇਗੀ। ਇਸ ਖ਼ਾਸ ਮੌਕੇ 11 ਅਤੇ 12 ਫਰਵਰੀ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 11 ਅਤੇ 12 ਫਰਵਰੀ ਨੂੰ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਜ਼ਿਲ੍ਹਾ ਮੈਜਿਸਟ੍ਰੇਟ ਜਲੰਧਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ 12 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਅਤੇ ਇਸ ਸਬੰਧੀ 11 ਫਰਵਰੀ ਨੂੰ ਵੱਖ-ਵੱਖ ਧਾਰਮਿਕ ਜਥੇਬੰਦੀਆਂ ਵੱਲੋਂ ਕੱਢੀ ਜਾ ਰਹੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ’ਚ ਰੱਖਦਿਆਂ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ ਵਿਖੇ ਉਕਤ ਸਮਾਗਮ ਦੌਰਾਨ ਸ਼ੋਭਾ ਯਾਤਰਾ ਦੇ ਰਸਤੇ ਅਤੇ ਧਾਰਮਿਕ ਸਮਾਗਮ ਵਾਲੀ ਜਗ੍ਹਾ ਦੇ ਨੇੜੇ 11 ਅਤੇ 12 ਫਰਵਰੀ 2025 ਨੂੰ ਮੀਟ ਅਤੇ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ ਲਾਈ ਗਈ ਹੈ।