ਬਠਿੰਡਾ : ਜ਼ਿਲ੍ਹਾ ਪੁਲਸ ਨੇ ਵੱਖ-ਵੱਖ ਥਾਵਾਂ ਤੋਂ ਹੈਰੋਇਨ, ਨਸ਼ੀਲੀਆਂ ਗੋਲੀਆ ਅਤੇ ਨਾਜਾਇਜ਼ ਸ਼ਰਾਬ ਸਮੇਤ 3 ਮੁਲਜ਼ਮਾਂ ਨੂੰ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਸਦਰ ਦੇ ਐੱਸ. ਆਈ. ਬਲਜੀਤ ਸਿੰਘ ਨੇ ਮੁਲਜ਼ਮ ਰਾਜਵਿੰਦਰ ਸਿੰਘ ਵਾਸੀ ਬੀੜ ਤਾਲਾਬ ਨੂੰ ਬੀੜ ਬਹਿਮਣ ਤੋਂ ਕਾਬੂ ਕਰਕੇ ਉਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਇੱਕ ਹੋਰ ਮਾਮਲੇ ‘ਚ ਥਾਣਾ ਮੌੜ ਦੇ ਏ. ਐੱਸ. ਆਈ. ਗੁਰਚਰਨ ਸਿੰਘ ਨੇ ਮੁਲਜ਼ਮ ਹਰੀਦੇਵ ਵਾਸੀ ਕੋਟਲੀ ਖੁਰਦ ਨੂੰ ਮੌੜ ਤੋਂ ਗ੍ਰਿਫ਼ਤਾਰ ਕਰਕੇ ਉਸ ਕੋਲੋਂ 24 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਣੇ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਨੇ ਉਕਤ ਸਾਰੇ ਮੁਲਜ਼ਮਾਂ ਖ਼ਿਲਾਫ ਵੱਖ-ਵੱਖ ਥਾਣਿਆਂ ‘ਚ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।