Wednesday, February 5, 2025

Become a member

Get the best offers and updates relating to Liberty Case News.

― Advertisement ―

spot_img
spot_img
HomePunjabਪੰਜਾਬ ਨੇ ਗ੍ਰੀਨ ਸਕੂਲ ਪ੍ਰੋਗਰਾਮ ਅਧੀਨ 'ਬੈਸਟ ਸਟੇਟ' ਅਤੇ 'ਬੈਸਟ ਡਿਸਟ੍ਰਿਕਟ' ਪੁਰਸਕਾਰ...

ਪੰਜਾਬ ਨੇ ਗ੍ਰੀਨ ਸਕੂਲ ਪ੍ਰੋਗਰਾਮ ਅਧੀਨ ‘ਬੈਸਟ ਸਟੇਟ’ ਅਤੇ ‘ਬੈਸਟ ਡਿਸਟ੍ਰਿਕਟ’ ਪੁਰਸਕਾਰ ਕੀਤੇ ਹਾਸਲ

 

ਚੰਡੀਗੜ੍ਹ, 4 ਫਰਵਰੀ:

ਪੰਜਾਬ ਨੇ ਵਾਤਾਵਰਣ ਸਿੱਖਿਆ ਅਤੇ ਸਥਿਰਤਾ ਦੇ ਖੇਤਰ ਵਿੱਚ ਮਹੱਤਵਪੂਰਨ ਮੀਲ ਪੱਥਰ ਸਥਾਪਤ ਕਰਦਿਆਂ ਸੈਂਟਰ ਫਾਰ ਸਾਇੰਸ ਐਂਡ ਇਨਵਾਇਰਮੈਂਟ (ਸੀ.ਐਸ.ਈ.) ਵੱਲੋਂ ਨਵੀਂ ਦਿੱਲੀ ਦੇ ਇੰਡੀਆ ਹੈਬੀਟੇਟ ਸੈਂਟਰ ਵਿਖੇ ਕਰਵਾਏ ਗਏ ਗ੍ਰੀਨ ਸਕੂਲਜ਼ ਅਵਾਰਡਜ਼ 2025 ਵਿੱਚ ਵੱਕਾਰੀ ‘ਬੈਸਟ ਗ੍ਰੀਨ ਸਟੇਟ’ ਅਤੇ ‘ਬੈਸਟ ਗ੍ਰੀਨ ਡਿਸਟ੍ਰਿਕਟ’ ਪੁਰਸਕਾਰ ਹਾਸਲ ਕੀਤਾ ਹੈ। ਇਹ ਪੁਰਸਕਾਰ ਪ੍ਰਸਿੱਧ ਵਾਤਾਵਰਣ ਵਿਗਿਆਨੀ ਸੋਨਮ ਵਾਂਗਚੁਕ ਅਤੇ ਸੈਂਟਰ ਫਾਰ ਸਾਇੰਸ ਐਂਡ ਇਨਵਾਇਰਮੈਂਟ ਦੀ ਮੁਖੀ ਸੁਨੀਤਾ ਨਰਾਇਣ ਨੇ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ (ਪੀ.ਐਸ.ਸੀ.ਐਸ.ਟੀ.) ਦੇ ਕਾਰਜਕਾਰੀ ਡਾਇਰੈਕਟਰ ਇੰਜੀਨੀਅਰ ਪ੍ਰਿਤਪਾਲ ਸਿੰਘ ਅਤੇ ਜੁਆਇੰਟ ਡਾਇਰੈਕਟਰ ਡਾ. ਕੁਲਬੀਰ ਸਿੰਘ ਬਾਠ ਨੂੰ ਸੌਂਪੇ।

ਸੀ.ਐਸ.ਈ. ਦੀ ਵਿਲੱਖਣ ਪਹਿਲਕਦਮੀ ਗ੍ਰੀਨ ਸਕੂਲਜ਼ ਪ੍ਰੋਗਰਾਮ (ਜੀ.ਐਸ.ਪੀ.) ਨੂੰ ਪੀ.ਐਸ.ਸੀ.ਐਸ.ਟੀ. ਵੱਲੋਂ ਆਪਣੇ ਵਾਤਾਵਰਣ ਸਿੱਖਿਆ ਪ੍ਰੋਗਰਾਮ ਅਧੀਨ ਪੰਜਾਬ ਵਿੱਚ ਸਰਗਰਮੀ ਨਾਲ ਲਾਗੂ ਕੀਤਾ ਗਿਆ ਹੈ। ਇਹ ਪ੍ਰੋਗਰਾਮ ਸਕੂਲਾਂ ਨੂੰ ਹਵਾ, ਊਰਜਾ, ਭੋਜਨ, ਜ਼ਮੀਨ, ਪਾਣੀ ਅਤੇ ਰਹਿੰਦ-ਖੂੰਹਦ ਵਰਗੇ ਛੇ ਮੁੱਖ ਖੇਤਰਾਂ ਵਿੱਚ ਜ਼ਰੂਰੀ ਮਾਪਦੰਡਾਂ ਲਈ ਸਖ਼ਤ ਆਡਿਟ ਕਰਵਾ ਕੇ ਸਰੋਤ ਪ੍ਰਬੰਧਨ ਨੂੰ ਅਨੁਕੂਲ ਬਣਾਉਣ ਲਈ ਉਤਸ਼ਾਹਿਤ ਕਰਦਾ ਹੈ। ਇਹ ਪੁਰਸਕਾਰ ਵਿਦਿਆਰਥੀਆਂ ਅਤੇ ਸਕੂਲਾਂ ਵਿੱਚ ਵਾਤਾਵਰਣ ਦੀ ਸਥਿਰਤਾ ਅਤੇ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਵਿੱਚ ਪੰਜਾਬ ਦੀ ਅਗਵਾਈ ਨੂੰ ਮਾਨਤਾ ਦਿੰਦੇ ਹਨ।
ਦੇਸ਼ ਭਰ ਵਿੱਚ ਰਜਿਸਟਰਡ 11,917 ਸਕੂਲਾਂ ਵਿੱਚੋਂ, ਪੰਜਾਬ ਦੇ 7406 ਸਕੂਲਾਂ ਨੇ ਵਾਤਾਵਰਣ ਆਡਿਟ ਪੂਰੇ ਕੀਤੇ ਹਨ, ਜੋ ਕਿ ਦੇਸ਼ ਭਰ ਵਿੱਚ ਕੀਤੇ ਗਏ ਸਾਰੇ ਆਡਿਟ ਦਾ 84 ਫੀਸਦ ਬਣਦਾ ਹੈ। ਪੰਜਾਬ ਦੇ 196 ਸਕੂਲਾਂ ਨੂੰ ਗ੍ਰੀਨ ਸਕੂਲ ਦਾ ਦਰਜਾ ਦਿੱਤਾ ਗਿਆ, ਜਿਸ ਵਿੱਚ 171 ਸਰਕਾਰੀ ਅਤੇ 25 ਪ੍ਰਾਈਵੇਟ ਸਕੂਲ ਸ਼ਾਮਲ ਹਨ। ਹੁਸ਼ਿਆਰਪੁਰ ਜ਼ਿਲ੍ਹੇ ਨੂੰ ਸਰਵੋਤਮ ਜ਼ਿਲ੍ਹਾ ਪੁਰਸਕਾਰ ਦਿੱਤਾ ਗਿਆ। ਹੁਸ਼ਿਆਰਪੁਰ ਜ਼ਿਲ੍ਹੇ ਨੇ 1,945 ਸਕੂਲਾਂ ਦਾ ਆਡਿਟ ਪੂਰਾ ਕਰਕੇ ਰਾਸ਼ਟਰੀ ਰਿਕਾਰਡ ਕਾਇਮ ਕੀਤਾ, ਜੋ ਭਾਰਤ ਦੇ ਕਿਸੇ ਵੀ ਜ਼ਿਲ੍ਹੇ ਵਿੱਚੋਂ ਸਭ ਤੋਂ ਵੱਧ ਹੈ।
ਇਹ ਮੀਲ ਪੱਥਰ ਵਾਤਾਵਰਣ ਸਿੱਖਿਆ ਵਿੱਚ ਪੰਜਾਬ ਦੀ ਮੋਹਰੀ ਭੂਮਿਕਾ ਦੀ ਗਵਾਹੀ ਭਰਦੇ ਹਨ ਅਤੇ ਬਿਹਤਰ ਭਵਿੱਖ ਦੀ ਸਿਰਜਣਾ ਲਈ ਸੂਬੇ ਦੀ ਵਚਨਬੱਧਤਾ ਨੂੰ ਉਜਾਗਰ ਕਰਦੇ ਹਨ। ਪੰਜਾਬ ਵਿੱਚ ਗ੍ਰੀਨ ਸਕੂਲ ਪ੍ਰੋਗਰਾਮ ਦੀ ਸਫਲਤਾ ਦੂਜੇ ਸੂਬਿਆਂ ਲਈ ਇੱਕ ਮਾਡਲ ਵਜੋਂ ਕੰਮ ਕਰਦੀ ਹੈ, ਜੋ ਸਿੱਖਿਆ ਪ੍ਰਣਾਲੀ ਵਿੱਚ ਵਾਤਾਵਰਣ ਚੇਤਨਾ ਨੂੰ ਸ਼ਾਮਲ ਕਰਨ ਦੀ ਮਹੱਤਤਾ ਨੂੰ ਦਰਸਾਉਂਦੀ ਹੈ।