ਹਰਿਆਣਾ ਦੇ ਅੰਬਾਲਾ ਵਿੱਚ ਵੀਰਵਾਰ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਇੱਕ ਹੀ ਪਰਿਵਾਰ ਦੇ 7 ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਕਰੀਬ 19 ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ਹਨ। ਇਹ ਸਾਰੇ ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਦੇ ਰਹਿਣ ਵਾਲੇ ਹਨ। ਸਾਰੇ ਯਾਤਰੀ ਜੰਮੂ ਵਿੱਚ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਜਾ ਰਹੇ ਸਨ। ਇਹ ਹਾਦਸਾ ਅੰਬਾਲਾ-ਦਿੱਲੀ ਦੇ ਮੋਹਰਾ ਵਿਖੇ ਹਾਈਵੇਅ ‘ਤੇ ਟੈਂਪੂ ਟਰੇਵਲ ਦੇ ਟਰਾਲੇ ਨਾਲ ਟਕਰਾਉਣ ਕਾਰਨ ਵਾਪਰਿਆ। ਯਾਤਰੀਆਂ ਵਿੱਚ ਕੁੱਲ 26 ਸ਼ਰਧਾਲੂ ਸਨ। ਹਾਦਸਾ ਇੰਨਾ ਭਿਆਨਕ ਸੀ ਕਿ ਟਰੈਵਲਰ ਪੂਰੀ ਤਰ੍ਹਾਂ ਚਕਨਾਚੂਰ ਹੋ ਗਈ। । ਸੂਚਨਾ ਮਿਲਣ ਤੋਂ ਬਾਅਦ ਪਡਾਵ ਥਾਣਾ ਪੁਲਸ ਮੌਕੇ ‘ਤੇ ਪਹੁੰਚ ਗਈ। ਕੁਝ ਸ਼ਰਧਾਲੂ ਤਾਂ ਗੱਡੀ ਵਿੱਚ ਹੀ ਫਸ ਗਏ। ਰਾਹਗੀਰਾਂ ਅਤੇ ਪੁਲਿਸ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਉਨ੍ਹਾਂ ਨੂੰ ਬਾਹਰ ਕੱਢਿਆ। ਪੁਲਸ ਨੇ ਐਂਬੂਲੈਂਸ ਦੀ ਮਦਦ ਨਾਲ ਜ਼ਖਮੀ ਸ਼ਰਧਾਲੂਆਂ ਨੂੰ ਅੰਬਾਲਾ ਛਾਉਣੀ ਦੇ ਸਿਵਲ ਹਸਪਤਾਲ ਅਤੇ ਸ਼ਾਹਬਾਦ ਦੇ ਆਦੇਸ਼ ਮੈਡੀਕਲ ਕਾਲਜ ‘ਚ ਦਾਖਲ ਕਰਵਾਇਆ। ਇਸ ਦੇ ਨਾਲ ਹੀ ਲਾਸ਼ਾਂ ਨੂੰ ਪੋਸਟਮਾਰਟਮ ਲਈ ਮੋਰਚਰੀ ‘ਚ ਰਖਵਾਇਆ ਗਿਆ ਹੈ। ਇਸ ਹਾਦਸੇ ‘ਚ 7 ਲੋਕਾਂ ਦੀ ਮੌਤ ਹੋ ਗਈ ਹੈ। ਇਨ੍ਹਾਂ ਵਿੱਚ ਪਤੀ-ਪਤਨੀ ਦੇ ਨਾਲ-ਨਾਲ 6 ਮਹੀਨੇ ਦੀ ਬੱਚੀ ਵੀ ਸ਼ਾਮਲ ਹੈ।