Saturday, March 1, 2025

Become a member

Get the best offers and updates relating to Liberty Case News.

― Advertisement ―

spot_img
spot_img
HomeDeshਅਮਰੀਕਾ ਤੋਂ ਭਾਰਤੀਆਂ ਦੀ Deportation ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵੱਡਾ...

ਅਮਰੀਕਾ ਤੋਂ ਭਾਰਤੀਆਂ ਦੀ Deportation ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵੱਡਾ ਬਿਆਨ

ਵਾਸ਼ਿੰਗਟਨ  ਅਮਰੀਕਾ ਵੱਲੋਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕਰ ਕੇ ਉਨ੍ਹਾਂ ਦੇ ਮੁਲਕ ਵਾਪਸ ਭੇਜਿਆ ਜਾ ਰਿਹਾ ਹੈ। ਇਸ ਵਿਚਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤ ਆਮਰੀਕਾ ਵਿਚ ਗੈਰ-ਕਾਨੂੰਨੀ ਤੌਰ ‘ਤੇ ਰਹਿ ਰਹੇ ਆਪਣੇ ਨਾਗਰਿਕਾਂ ਨੂੰ ਵਾਪਸ ਲੈਣ ਲਈ ਤਿਆਰ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਮਨੁੱਖੀ ਤਸਕਰੀ ਦੇ “ਈਕੋਸਿਸਟਮ” ਨੂੰ ਜੜ ਤੋਂ ਖ਼ਤਮ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਇਹ ਵੀ ਵਿਸ਼ਵਾਸ ਪ੍ਰਗਟ ਕੀਤਾ ਕਿ ਰਾਸ਼ਟਰਪਤੀ ਡੋਨਾਲਡ ਟਰੰਪ ਇਸ ਈਕੋਸਿਸਟਮ ਨੂੰ ਖ਼ਤਮ ਕਰਨ ਵਿੱਚ ਭਾਰਤ ਨਾਲ ਪੂਰਾ ਸਹਿਯੋਗ ਕਰਨਗੇ।

ਅਮਰੀਕੀ ਰਾਸ਼ਰਪਤੀ ਟਰੰਪ ਨਾਲ ਦੁਵੱਲੀ ਗੱਲਬਾਤ ਮਗਰੋਂ ਸਾਂਝੀ ਪ੍ਰੈੱਸ ਕਾਨਫ਼ਰੰਸ ਦੌਰਾਨ ਅਮਰੀਕਾ ਵਿਚ ਗੈਰ-ਕਾਨੂੰਨੀ ਤੌਰ ‘ਤੇ ਰਹਿ ਰਹੇ ਭਾਰਤੀਆਂ ਬਾਰੇ ਪੁੱਛੇ ਗਏ ਸਵਾਲ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜਿਹੜੇ ਲੋਕ ਦੂਜੇ ਦੇਸ਼ਾਂ ਵਿਚ ਗੈਰ-ਕਾਨੂੰਨੀ ਤੌਰ ‘ਤੇ ਰਹਿੰਦੇ ਹਨ, ਉਨ੍ਹਾਂ ਨੂੰ ਉੱਥੇ ਰਹਿਣ ਦਾ ਕੋਈ ਕਾਨੂੰਨੀ ਅਧਿਕਾਰ ਨਹੀਂ ਹੈ।ਜਿੱਥੋਂ ਤੱਕ ਭਾਰਤ ਅਤੇ ਅਮਰੀਕਾ ਦਾ ਸਵਾਲ ਹੈ, ਅਸੀਂ ਹਮੇਸ਼ਾ ਕਿਹਾ ਹੈ ਕਿ ਜਿਨ੍ਹਾਂ ਦੀ ਤਸਦੀਕ ਕੀਤੀ ਗਈ ਹੈ ਅਤੇ ਉਹ ਸੱਚਮੁੱਚ ਭਾਰਤ ਦੇ ਨਾਗਰਿਕ ਹਨ – ਜੇਕਰ ਉਹ ਅਮਰੀਕਾ ਵਿਚ ਗੈਰ-ਕਾਨੂੰਨੀ ਤੌਰ ‘ਤੇ ਰਹਿੰਦੇ ਹਨ, ਤਾਂ ਭਾਰਤ ਉਨ੍ਹਾਂ ਨੂੰ ਵਾਪਸ ਲੈਣ ਲਈ ਤਿਆਰ ਹੈ।

ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਇਹ ਸਭ ਸਿਰਫ਼ ਇੱਥੋਂ ਤਕ ਹੀ ਸੀਮਤ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਆਮ ਪਰਿਵਾਰਾਂ ਦੇ ਲੋਕ ਹਨ। ਉਨ੍ਹਾਂ ਨੂੰ ਵੱਡੇ ਸੁਪਨੇ ਦਿਖਾਏ ਜਾਂਦੇ ਹਨ ਅਤੇ ਉਨ੍ਹਾਂ ਵਿਚੋਂ ਜ਼ਿਆਦਾਤਰ ਅਜਿਹੇ ਹਨ ਜਿਨ੍ਹਾਂ ਨੂੰ ਗੁੰਮਰਾਹ ਕਰਕੇ ਇੱਥੇ ਲਿਆਂਦਾ ਜਾਂਦਾ ਹੈ।

ਇਸ ਲਈ, ਸਾਨੂੰ ਮਨੁੱਖੀ ਤਸਕਰੀ ਦੀ ਇਸ ਪੂਰੀ ਪ੍ਰਣਾਲੀ ‘ਤੇ ਹਮਲਾ ਕਰਨਾ ਚਾਹੀਦਾ ਹੈ। ਭਾਰਤ ਅਤੇ ਅਮਰੀਕਾ ਨੂੰ ਇਕੱਠੇ ਮਿਲ ਕੇ ਅਜਿਹੇ ਈਕੋਸਿਸਟਮ ਨੂੰ ਜੜ੍ਹਾਂ ਤੋਂ ਤਬਾਹ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ ਤਾਂ ਜੋ ਮਨੁੱਖੀ ਤਸਕਰੀ ਖ਼ਤਮ ਹੋ ਜਾਵੇ। ਉਨ੍ਹਾਂ ਕਿਹਾ ਕਿ ਸਾਡੀ ਵੱਡੀ ਲੜਾਈ ਉਸ ਪੂਰੇ ਈਕੋਸਿਸਟਮ ਦੇ ਵਿਰੁੱਧ ਹੈ, ਅਤੇ ਸਾਨੂੰ ਵਿਸ਼ਵਾਸ ਹੈ ਕਿ ਰਾਸ਼ਟਰਪਤੀ ਟਰੰਪ ਇਸ ਈਕੋਸਿਸਟਮ ਨੂੰ ਖ਼ਤਮ ਕਰਨ ਵਿਚ ਭਾਰਤ ਨਾਲ ਪੂਰਾ ਸਹਿਯੋਗ ਕਰਨਗੇ।