ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰਾਲਾ ਨੇ ਦਿੱਲੀ ਦੇ ਸਾਬਕਾ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਸਤੇਂਦਰ ਜੈਨ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਇਕ ਮਾਮਲੇ ‘ਚ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੇ ਅਧੀਨ ਮੁਕੱਦਮਾ ਚਲਾਉਣ ਲਈ ਰਾਸ਼ਟਰਪਤੀ ਤੋਂ ਮਨਜ਼ੂਰੀ ਮੰਗੀ ਹੈ।
ਸੂਤਰਾਂ ਅਨੁਸਾਰ ਗ੍ਰਹਿ ਮੰਤਰਾਲਾ ਨੇ ਰਾਸ਼ਟਰਪਤੀ ਨੂੰ ਭੇਜੀ ਚਿੱਠੀ ‘ਚ ਕਿਹਾ ਹੈ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਤੋਂ ਮਿਲੇ ਦਸਤਾਵੇਜ਼ਾਂ ਦੇ ਆਧਾਰ ‘ਤੇ ਸ਼੍ਰੀ ਜੈਨ ਖ਼ਿਲਾਫ਼ ਇਸ ਮਾਮਲੇ ‘ਚ ਮੁਕੱਦਮਾ ਚਲਾਉਣ ਲਈ ਪੂਰੇ ਸਬੂਤ ਮਿਲੇ ਹਨ। ਇਸ ਲਈ ਉਨ੍ਹਾਂ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦੀ ਅਪੀਲ ਕੀਤੀ ਗਈ ਹੈ। ਸੂਤਰਾਂ ਨੇ ਇਹ ਸਪੱਸ਼ਟ ਨਹੀਂ ਕੀਤਾ ਹੈ ਕਿ ਸ਼੍ਰੀ ਜੈਨ ਖ਼ਿਲਾਫ਼ ਕਿਹੜੇ ਮਾਮਲੇ ‘ਚ ਮੁਕੱਦਮਾ ਚਲਾਉਣ ਲਈ ਮਨਜ਼ੂਰੀ ਮੰਗੀ ਗਈ ਹੈ।