Thursday, February 27, 2025

Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਡਿਪੋਰਟੇਸ਼ਨ ਦੇ ਮੁੱਦੇ 'ਤੇ ਭੜਕੇ CM ਮਾਨ, ਕਿਹਾ- ਪੰਜਾਬ ਨੂੰ ਬਦਨਾਮ ਕਰ...

ਡਿਪੋਰਟੇਸ਼ਨ ਦੇ ਮੁੱਦੇ ‘ਤੇ ਭੜਕੇ CM ਮਾਨ, ਕਿਹਾ- ਪੰਜਾਬ ਨੂੰ ਬਦਨਾਮ ਕਰ ਰਿਹੈ ਕੇਂਦਰ

 

ਅੰਮ੍ਰਿਤਸਰ:  ਅਮਰੀਕਾ ਤੋਂ ਭਾਰਤੀਆਂ ਦੀ ਡਿਪੋਰਟੇਸ਼ਨ ਵਾਲੀ ਫਲਾਈਟ ਅੰਮ੍ਰਿਤਸਰ ਵਿਚ ਉਤਾਰਣ ਦਾ ਮਾਮਲਾ ਲਗਾਤਾਰ ਤੂਲ ਫੜਦਾ ਜਾ ਰਿਹਾ ਹੈ। ਇਸ ਨੂੰ ਲੈ ਕੇ ਹੁਣ ਸੀਐੱਮ ਭਗਵੰਤ ਮਾਨ ਨੇ ਪ੍ਰੈੱਸ ਕਾਨਫਰੰਸ ਕੀਤੀ ਹੈ ਤੇ ਇਸ ਉੱਤੇ ਸਖਤ ਨਾਰਾਜ਼ਗੀ ਜਤਾਈ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਹਮੇਸ਼ਾ ਹੀ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰਦਾ ਹੈ। ਅਸੀਂ ਇਸ ਜਹਾਜ਼ ਨੂੰ ਪੰਜਾਬ ਵਿਚ ਲਾਉਣ ਦੇ ਹੱਕ ਵਿਚ ਨਹੀਂ ਹਾਂ।

ਇਸ ਦੌਰਾਨ ਪੰਜਾਬ ਮੁੱਖ ਮੰਤਰੀ ਮਾਨ ਨੇ ਅੰਮ੍ਰਿਤਸਰ ਵਿਚ ਜਹਾਜ਼ ਲੈਂਡ ਕਰਵਾਉਣ ਉੱਤੇ ਨਾਰਾਜ਼ਗੀ ਪ੍ਰਗਟਾਉਂਦਿਆਂ ਕਿਹਾ ਕਿ ਇਹ ਜਹਾਜ਼ ਅੰਮ੍ਰਿਤਸਰ ਵਿਚ ਹੀ ਕਿਉਂ ਲੈਂਡ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਵਿੱਤਰ ਸ਼ਹਿਰ ਨੂੰ ਡਿਪੋਰਟੇਸ਼ਨ ਸੈਂਟਰ ਕਿਉਂ ਬਣਾਇਆ ਜਾ ਰਿਹਾ ਹੈ। ਪਹਿਲਾਂ ਵਾਲਾ ਜਹਾਜ਼ ਅੰਬਾਲੇ ਕਿਉਂ ਨਹੀਂ ਉਤਾਰਿਆ ਗਿਆ। ਕੇਂਦਰ ਸਰਕਾਰ ਹਮੇਸ਼ਾ ਹੀ ਪੰਜਾਬ ਨੂੰ ਬਦਨਾਮ ਕਰਦੀ ਹੈ। ਇਸ ਦੌਰਾਨ ਉਨ੍ਹਾਂ ਨੇ ਕੇਂਦਰ ਨੂੰ ਇਹ ਵੀ ਅਪੀਲ ਕੀਤੀ ਕਿ ਅਮਰੀਕਾ ਤੋਂ ਆਉਣ ਵਾਲੇ ਡਿਪੋਰਟੇਸ਼ਨ ਵਾਲੇ ਜਹਾਜ਼ ਕਿਤੇ ਹੋਰ ਉਤਾਰੇ ਜਾਣ।

ਟਰੰਪ ਦੇ ਰਾਸ਼ਟਪਤੀ ਬਣਦੇ ਸਾਰ ਅਮਰੀਕਾਤੋਂ ਗੈਰ-ਕਾਨੂੰਨੀ ਪਰਵਾਸੀਆਂ ਦਾ ਦੇਸ਼ ਨਿਕਾਲਾ ਲਗਾਤਾਰ ਜਾਰੀ ਹੈ। ਹੁਣ ਅਮਰੀਕਾ ਤੋਂ 119 ਭਾਰਤੀਆਂ ਨੂੰ ਡਿਪੋਰਟ ਕੀਤਾ ਜਾਵੇਗਾ। ਇਨ੍ਹਾਂ ਨੂੰ ਅਮਰੀਕੀ ਜਹਾਜ਼ ਰਾਹੀਂ ਪੰਜਾਬ ਦੇ ਅੰਮ੍ਰਿਤਸਰ ਹਵਾਈ ਅੱਡੇ ਲਿਆਂਦਾ ਜਾਵੇਗਾ। ਸ਼ਨੀਵਾਰ ਨੂੰ ਇਹ ਜਹਾਜ਼ ਅੰਮ੍ਰਿਤਸਰ ਲੈਂਡ ਕਰੇਗਾ । ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਉੱਚੇਚੇ ਤੌਰ ‘ਤੇ ਹਵਾਈ ਅੱਡੇ ਪਹੁੰਚਣਗੇ।