ਜਲੰਧਰ -ਇਮੀਗ੍ਰੇਸ਼ਨ ਕੰਸਲਟੈਂਸੀ ਕੰਪਨੀਆਂ ਵਿਰੁੱਧ ਵੱਡੇ ਪੱਧਰ ‘ਤੇ ਕਾਰਵਾਈ ਦੇ ਆਦੇਸ਼ ਦਿੱਤੇ ਗਏ ਹਨ। ਜਲੰਧਰ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਮੀਗ੍ਰੇਸ਼ਨ ਕੰਸਲਟੈਂਸੀ ਸੇਵਾਵਾਂ ਨੂੰ ਨਿਯਮਿਤ ਕਰਨ ਦੀ ਦਿਸ਼ਾ ਵਿਚ ਇਕ ਮਹੱਤਵਪੂਰਨ ਕਦਮ ਚੁੱਕਦੇ ਹੋਏ ਅਧਿਕਾਰੀਆਂ ਨੂੰ ਸਰਕਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਇਮੀਗ੍ਰੇਸ਼ਨ ਕੰਸਲਟੈਂਸੀ ਕੰਪਨੀਆਂ ਵਿਰੁੱਧ ਵੱਡੇ ਪੱਧਰ ’ਤੇ ਇਕ ਜਾਂਚ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਨਾਲ ਸਬੰਧਤ ਸਾਰੇ ਐੱਸ. ਡੀ. ਐੱਮਜ਼ ਨੂੰ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿਚ ਰਜਿਸਟਰਡ ਇਮੀਗ੍ਰੇਸ਼ਨ ਕੰਪਨੀਆਂ ਦੀ ਸਖ਼ਤੀ ਨਾਲ ਜਾਂਚ ਕਰਨ ਦੇ ਨਿਰਦੇਸ਼ ਵੀ ਦਿੱਤੇ।
ਡਾ. ਅਗਰਵਾਲ ਨੇ ਕਿਹਾ ਕਿ ਇਸ ਕਦਮ ਦਾ ਉਦੇਸ਼ ਵਿਦੇਸ਼ ਜਾਣ ਦੇ ਚਾਹਵਾਨ ਉਮੀਦਵਾਰਾਂ ਨੂੰ ਧੋਖਾਧੜੀ ਤੋਂ ਬਚਾਉਣਾ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਇਮੀਗ੍ਰੇਸ਼ਨ ਕੰਪਨੀਆਂ ਨਿਯਮਾਂ ਅਤੇ ਕਾਨੂੰਨਾਂ ਅਨੁਸਾਰ ਕੰਮ ਕਰਨ। ਉਨ੍ਹਾਂ ਕਿਹਾ ਕਿ ਇਹ ਮਹੱਤਵਪੂਰਨ ਹੈ ਕਿ ਵਿਦੇਸ਼ ਵਿਚ ਮੌਕਿਆਂ ਦੀ ਭਾਲ ਕਰਨ ਵਾਲੇ ਵਿਅਕਤੀਆਂ ਨੂੰ ਧੋਖਾਧੜੀ ਤੋਂ ਬਚਾਉਣ ਲਈ ਇਮੀਗ੍ਰੇਸ਼ਨ ਕੰਸਲਟੈਂਸੀ ਕੰਪਨੀਆਂ ਨਿਰਧਾਰਿਤ ਮਾਪਦੰਡਾਂ ਦੀ ਪਾਲਣਾ ਕਰਨ।