ਚੰਡੀਗੜ੍ਹ : ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਖ਼ਿਲਾਫ ਇਕ ਹੋਰ ਵੱਡੀ ਕਾਰਵਾਈ ਕੀਤੀ ਹੈ। ਸੂਤਰਾਂ ਮੁਤਾਬਕ ਸ੍ਰੀ ਮੁਕਤਸਰ ਸਾਹਿਬ ਦੇ ਡੀ. ਸੀ. ਰਾਜੇਸ਼ ਤ੍ਰਿਪਾਠੀ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਪੰਜਾਬ ਸਰਕਾਰ ਨੇ ਇਹ ਕਾਰਵਾਈ ਕੀਤੀ ਹੈ। ਇਥੇ ਹੀ ਬਸ ਨਹੀਂ ਵਿਜੀਲੈਂਸ ਨੂੰ ਵੀ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਹਨ।