Thursday, February 27, 2025

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਖ਼ੁਸ਼ਖ਼ਬਰੀ! ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਰ 'ਤਾ ਵੱਡਾ ਐਲਾਨ

ਖ਼ੁਸ਼ਖ਼ਬਰੀ! ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਰ ‘ਤਾ ਵੱਡਾ ਐਲਾਨ

 

 

 

ਚੰਡੀਗੜ੍ਹ : ਸੂਬੇ ’ਚ ਸਿੱਖਿਆ ਦੇ ਖੇਤਰ ਨੂੰ ਹੁਲਾਰਾ ਦੇਣ ਤੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵੱਲੋਂ ਜਲਦੀ ਸੂਬੇ ਦੇ 3381 ਐਲੀਮੈਂਟਰੀ ਅਧਿਆਪਕਾਂ ਨੂੰ ਰੈਗੂਲਰ ਨਿਯੁਕਤੀ ਪੱਤਰ ਦਿੱਤੇ ਜਾਣਗੇ। ਇਸ ਸਬੰਧੀ ਫ਼ੈਸਲਾ ਸ਼ੁੱਕਰਵਾਰ ਨੂੰ ਇੱਥੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਹੋਈ ਮੀਟਿੰਗ ਦੌਰਾਨ ਲਿਆ ਗਿਆ।

ਇੱਥੇ ਸਿੱਖਿਆ ਵਿਭਾਗ ਦੀ ਸਮੀਖਿਆ ਕਰਨ ਲਈ ਹੋਈ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ 3381 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ। ਇਹ ਭਰਤੀ ਪ੍ਰਕਿਰਿਆ ਦੋ ਬੈਚਾਂ 951 ਅਤੇ 2430 ’ਚ ਮੁਕੰਮਲ ਕੀਤੀ ਗਈ ਹੈ। ਮਾਨ ਨੇ ਕਿਹਾ ਕਿ ਇਨ੍ਹਾਂ ਅਧਿਆਪਕਾਂ ਨੂੰ ਜਲਦੀ ਹੀ ਨਿਯੁਕਤੀ ਪੱਤਰ ਦੇ ਦਿੱਤੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਇਤਿਹਾਸ ’ਚ ਪਹਿਲੀ ਵਾਰ ਕਿਸੇ ਸਰਕਾਰ ਨੇ ਸੱਤਾ ’ਚ ਆਉਣ ਦੇ 35 ਮਹੀਨਿਆਂ ’ਚ ਰਿਕਾਰਡ 50,892 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਸ ਵਿੱਚੋਂ 11000 ਤੋਂ ਵੱਧ ਨੌਕਰੀਆਂ ਸਿਰਫ਼ ਸਿੱਖਿਆ ਵਿਭਾਗ ਵਿੱਚ ਦਿੱਤੀਆਂ ਗਈਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਿਹਤ, ਸਿੱਖਿਆ, ਬਿਜਲੀ, ਰੋਜ਼ਗਾਰ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ‘ਤੇ ਵੱਡਾ ਜ਼ੋਰ ਦੇ ਰਹੀ ਹੈ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਨੌਕਰੀਆਂ ਸਕੂਲਾਂ ’ਚ ਮਿਆਰੀ ਸਿੱਖਿਆ ਪ੍ਰਦਾਨ ਕਰ ਕੇ ਇਕ ਪਾਸੇ ਸਿੱਖਿਆ ਖੇਤਰ ਨੂੰ ਹੋਰ ਮਜ਼ਬੂਤ ​​ਕਰਨਗੀਆਂ ਅਤੇ ਦੂਜੇ ਪਾਸੇ ਨੌਜਵਾਨਾਂ ਨੂੰ ਨਿਯਮਤ ਨੌਕਰੀਆਂ ਦੇ ਕੇ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਹਿੱਸੇਦਾਰ ਬਣਾਉਣਗੀਆਂ। ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਸਕੱਤਰ ਸਿੱਖਿਆ ਕੇ.ਕੇ. ਯਾਦਵ ਅਤੇ ਹੋਰ ਵੀ ਹਾਜ਼ਰ ਸਨ।