ਲੋਕ ਸਭਾ ਚੋਣਾਂ ਦੇ ਚੱਲਦੇ ਅੱਜ ਦੇਸ਼ ਵਿੱਚ ਛੇਵੇਂ ਪੜਾਅ ਤਹਿਤ 58 ਸੀਟਾਂ ’ਤੇ ਵੋਟਿੰਗ ਹੋ ਰਹੀ ਹੈ। ਪਰ ਦੂਜੇ ਪਾਸੇ ਚੋਣਾਂ ਮੁਕੰਮਲ ਹੋਣ ਤੋਂ ਪਹਿਲਾਂ ਹੀ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਜਿੱਥੇ ਹਰਿਆਣਾ ਦੇ ਬਾਦਸ਼ਾਹਪੁਰ ਤੋਂ ਇੱਕ ਵਿਧਾਇਕ ਰਾਕੇਸ਼ ਦੌਲਤਾਬਾਦ ਦਾ ਦੇਹਾਂਤ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਵਿਧਾਇਕ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ। ਮ੍ਰਿਤਕ ਵਿਧਾਇਕ ਦੇ ਰਿਸ਼ਤੇਦਾਰਾਂ ਮੁਤਾਬਕ ਸ਼ਨੀਵਾਰ ਸਵੇਰੇ ਕਰੀਬ 11 ਵਜੇ ਦੇ ਕਰੀਬ ਵਿਧਾਇਕ ਨੇ ਆਖਰੀ ਸਾਹ ਲਿਆ।
ਜਾਣਕਾਰੀ ਮੁਤਾਬਕ ਰਾਕੇਸ਼ ਦੌਲਤਾਬਾਦ ਨੂੰ ਤੁਰੰਤ ਨਿੱਜੀ ਹਸਪਤਾਲ ਭਰਤੀ ਕਰਵਾਇਆ ਗਿਆ ਜਦੋਂ ਉਨ੍ਹਾਂ ਨੂੰ ਸਵੇਰੇ 10 ਕੁ ਵਜੇ ਦੇ ਕਰੀਬ ਦਿਲ ਦਾ ਦੌਰਾ ਪਿਆ। ਗੁਰੂਗ੍ਰਾਮ ਦੇ ਪਾਲਮ ਵਿਹਾਰ ਮਨੀਪਾਲ ਹਸਪਤਾਲ ਵਿਚ ਵਿਧਾਇਕ ਰਾਕੇਸ਼ ਨੇ ਇਲਾਜ਼ ਦੌਰਾਨ ਆਖਰੀ ਸਾਹ ਲਏ। ਤੁਹਾਨੂੰ ਦੱਸ ਦਈਏ ਕਿ 2019 ਦੀਆਂ ਵਿਧਾਨ ਸਭਾ ਚੋਣਾਂ ਚ ਰਾਕੇਸ਼ ਦੌਲਤਾਬਾਦ ਨੇ ਬਾਦਸ਼ਾਹਪੁਰ ਦੀ ਵਿਧਾਨ ਸਭਾ ਸੀਟ ਆਪਣੇ ਨਾਮ ਕੀਤੀ ਸੀ। ਇਸ ਤੋਂ ਬਾਅਦ ਵਿਧਾਇਕ ਨੇ ਭਾਰਤੀ ਜਨਤਾ ਪਾਰਟੀ ਦਾ ਸਮਰੱਥਨ ਕੀਤਾ ਸੀ।