Tuesday, February 25, 2025

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਕਿਸਾਨਾਂ ਵੱਲੋਂ 25 ਤਾਰੀਖ਼ ਨੂੰ ਲੈ ਕੇ ਪੰਜਾਬ ਵਿਚ ਹੋ ਗਿਆ ਵੱਡਾ...

ਕਿਸਾਨਾਂ ਵੱਲੋਂ 25 ਤਾਰੀਖ਼ ਨੂੰ ਲੈ ਕੇ ਪੰਜਾਬ ਵਿਚ ਹੋ ਗਿਆ ਵੱਡਾ ਐਲਾਨ

 

ਅੰਮ੍ਰਿਤਸਰ : ਪਿਛਲੇ ਦਿਨੀ ਕਿਸਾਨਾਂ ਦੀ ਕੇਂਦਰ ਦੇ ਮੰਤਰੀਆਂ ਨਾਲ ਚੰਡੀਗੜ੍ਹ ਵਿਖੇ ਹੋਈ ਮੀਟਿੰਗ ਤੋਂ ਬਾਅਦ ਅੱਜ ਅੰਮ੍ਰਿਤਸਰ ਵਿਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। ਪੰਧੇਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਦਾ ਜਥਾ ਪਹਿਲਾਂ 20 ਮਾਰਚ ਨੂੰ ਦਿੱਲੀ ਲਈ ਰਵਾਨਾ ਹੋਣਾ ਸੀ ਪਰ ਹੁਣ ਇਹ ਜਥਾ 25 ਮਾਰਚ ਨੂੰ ਦਿੱਲੀ ਲਈ ਰਵਾਨਾ ਹੋਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਬੋਲਦੇ ਹੋਏ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਕਿਸਾਨਾਂ ਵੱਲੋਂ 12 ਮੰਗਾਂ ਦਾ ਮੰਗ ਪੱਤਰ ਭੇਜਿਆ ਗਿਆ ਹੈ ਅਤੇ ਸਾਡੀ ਮੰਗ ਹੈ ਕਿ ਉਹ ਮਤਾ ਪਾਸ ਕਰਕੇ ਕੇਂਦਰ ਸਰਕਾਰ ਕੋਲ ਭੇਜਿਆ ਜਾਵੇ।

ਉਨ੍ਹਾਂ ਕਿਹਾ ਕਿ ਜਿਹੜਾ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸੱਦਿਆ ਗਿਆ ਹੈ ਉਸ ਵਿਚ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਵੱਲ ਧਿਆਨ ਦੇਣਾ ਚਾਹੀਦਾ ਹੈ। ਅੱਗੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਜਿਹੜੇ ਨੌਜਵਾਨ ਵਿਦੇਸ਼ ਤੋਂ ਡਿਪੋਰਟ ਹੋ ਕੇ ਆਏ ਹਨ ਅਤੇ ਇਸ ਪਿੱਛੇ ਜਿਹੜੇ ਵੀ ਏਜੰਟ ਜ਼ਿੰਮੇਵਾਰ ਹਨ ਉਨ੍ਹਾਂ ਦਾ ਅਸੀਂ ਵਿਰੋਧ ਕਰਦੇ ਹਾਂ ਅਤੇ ਉਨ੍ਹਾਂ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੋ ਸਰਕਾਰ ਕਿਸਾਨਾਂ ਦੀਆਂ ਜ਼ਮੀਨਾਂ ਧੱਕੇ ਨਾਲ ਇਕੁਾਇਰ ਕਰ ਰਹੀ ਹੈ ਭਾਵੇਂ ਉਹ ਬਠਿੰਡਾ ਹੋਵੇ, ਗੁਰਦਾਸਪੁਰ ਜਾਂ ਤਰਨਤਾਰਨ ਜੇ ਸਰਕਾਰ ਜ਼ਬਰਦਸਤੀ ਕਿਸਾਨਾਂ ਦੀ ਜ਼ਮੀਨ ‘ਤੇ ਕਬਜ਼ਾ ਕਰੇਗੀ ਤਾਂ ਅਸੀਂ ਉਸਦਾ ਵਿਰੋਧ ਵੀ ਕਰਾਂਗੇ।