ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦਾ ਅੱਜ ਦੂਜਾ ਅਤੇ ਆਖ਼ਰੀ ਦਿਨ ਹੈ। ਸਦਨ ਦੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ ਅਤੇ ਸਦਨ ਅੰਦਰ ਪ੍ਰਸ਼ਨਕਾਲ ਚੱਲ ਰਿਹਾ ਹੈ। ਸਦਨ ਦੀ ਕਾਰਵਾਈ ਖ਼ਤਮ ਹੋਣ ਤੋਂ ਬਾਅਦ ਵਿਧਾਨ ਸਭਾ ਦਾ ਇਜਲਾਸ ਅੱਜ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਜਾਵੇਗਾ।ਸਦਨ ਦੀ ਕਾਰਵਾਈ ਦੌਰਾਨ ਅੱਜ ਕਈ ਮਹੱਤਵਪੂਰਨ ਮੁੱਦਿਆਂ ‘ਤੇ ਚਰਚਾ ਕਰਨ ਲਈ ਤਿਆਰ ਹੈ।