ਗੜ੍ਹਸ਼ੰਕਰ – ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ ਪਿੰਡ ਗੋਲ਼ੀਆਂ ਨੇੜੇ ਸਿਲੰਡਰਾਂ ਨਾਲ ਭਰੇ ਟਰੱਕ ਅਤੇ ਕਾਰ ਦੀ ਭਿਆਨਕ ਟੱਕਰ ਹੋਣ ਕਾਰਨ ਸੜਕ ਹਾਦਸਾ ਵਾਪਰ ਗਿਆ। ਜਾਣਕਾਰੀ ਅਨੂੰਸਾਰ ਸੁਰਜੀਤ ਸਿੰਘ ਪੁੱਤਰ ਜਗੀਰ ਸਿੰਘ ਭਾਰਤ ਗੈਸ ਨਾਲ ਭਰੇ ਸਿਲੰਡਰਾਂ ਵਾਲੇ ਟਰੱਕ ਨੂੰ ਲੈ ਕੇ ਜੰਮੂ ਤੋਂ ਲਾਲੜੂ ਚੰਡੀਗੜ੍ਹ ਨੂੰ ਜਾ ਰਿਹਾ ਸੀ। ਇਸੇ ਦੌਰਾਨ ਜਦੋਂ ਉਹ ਉਕਤ ਅਸਥਾਨ ‘ਤੇ ਪੁੱਜਾ ਤਾਂ ਗੜ੍ਹਸ਼ੰਕਰ ਵਾਲੀ ਸਾਈਡ ਤੋਂ ਆ ਰਹੀ ਕਾਰ ਨਾਲ ਭਿਆਨਕ ਟੱਕਰ ਹੋ ਗਈ।
ਹਾਦਸਾ ਇੰਨਾ ਭਿਆਨਕ ਸੀ ਕਿ ਦੋਵੇਂ ਗੱਡੀਆਂ ਨੁਕਸਾਨੀਆਂ ਗਈਆਂ। ਹਾਦਸੇ ਉਪਰੰਤ ਥਾਣਾ ਗੜ੍ਹਸ਼ੰਕਰ ਤੋਂ ਏ. ਐੱਸ. ਆਈ. ਰਵੀਸ਼ ਕੁਮਾਰ ਨੇ ਮੌਕੇ ‘ਤੇ ਪਹੁੰਚ ਕੇ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਗੜ੍ਹਸ਼ੰਕਰ ਦਾਖ਼ਲ ਕਰਵਾ ਕੇ ਬਣਦੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।