ਅੰਮ੍ਰਿਤਸਰ – ਖੁਫੀਆ ਜਾਣਕਾਰੀ ਮੁਤਾਬਕ ਕਾਊਂਟਰ ਇੰਟੈਲੀਜੈਂਸ ਨੇ ਵੱਡੀ ਕਾਰਵਾਈ ਕਰਦੇ ਹੋਏ ਅੰਮ੍ਰਿਤਸਰ ਵਿਚ ਇੱਕ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਸਫਲਤਾਪੂਰਵਕ ਪਰਦਾਫਾਸ਼ ਕੀਤਾ ਹੈ। ਕਾਰਵਾਈ ਦਰਮਿਆਨ ਜੱਗੂ ਭਗਵਾਨਪੁਰੀਆ ਗੈਂਗ ਦੇ ਇੱਕ ਸਾਥੀ ਗੁਰਬਾਜ਼ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਦਸ ਰੌਂਦ ਗੋਲਾ ਬਾਰੂਦ ਦੇ ਨਾਲ ਛੇ .32 ਬੋਰ ਪਿਸਤੌਲ ਬਰਾਮਦ ਕੀਤੇ ਗਏ ਹਨ। ਸ਼ੁਰੂਆਤੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਬਰਾਮਦ ਕੀਤੇ ਗਏ ਹਥਿਆਰ ਮੱਧ ਪ੍ਰਦੇਸ਼ ਤੋਂ ਪੰਜਾਬ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਲਿਆਂਦੇ ਗਏ ਸਨ।