ਗੁਰਦਾਸਪੁਰ – ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਰੋਡ ‘ਤੇ ਸਥਿਤ ਇਕ ਪੈਲੇਸ ਵਿਚ ਆਏ ਚਾਰ ਨੌਜਵਾਨਾਂ ਵੱਲੋਂ ਪੈਲੇਸ ਦੀ ਪਾਰਕਿੰਗ ‘ਚ ਖੜ੍ਹੇ ਹੋ ਕੇ ਫਾਇਰਿੰਗ ਕੀਤੀ ਗਈ ਸੀ, ਜਿਸਦੀ ਵੀਡੀਓ ਸ਼ੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋਣ ਤੋਂ ਬਾਅਦ ਪੁਲਸ ਵਲੋਂ ਵੀਡੀਓ ‘ਚ ਦਿਖਾਈ ਦੇਣ ਵਾਲੇ ਨੌਜਵਾਨਾਂ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ।
ਐੱਸ. ਐੱਸ. ਪੀ. ਆਦਿੱਤੀਆ ਨੇ ਮੀਡੀਆ ਨੂੰ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਚਾਰੇ ਨੌਜਵਾਨਾਂ ਦੀ ਪਹਿਚਾਨ ਕਰ ਲਈ ਗਈ ਹੈ ਅਤੇ ਜਲਦੀ ਹੀ ਉਨ੍ਹਾਂ ਦੀ ਗ੍ਰਿਫ਼ਤਾਰੀ ਵੀ ਕਰ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਪਹਿਚਾਨ ਅਵਤਾਰ ਸਿੰਘ ,ਅਮਨਦੀਪ ਸਿੰਘ ,ਪ੍ਰਗਟ ਸਿੰਘ ਵਾਸੀ ਪਾਹੜਾ ਅਤੇ ਰਮਨ ਵਾਸੀ ਹਯਾਤਨਗਰ ਵਜੋਂ ਹੋਈ ਹੈ।
ਜਲਦ ਹੀ ਪੈਲੇਸ ਦੀ ਪਹਿਚਾਨ ਵੀ ਮੀਡੀਆ ਸਾਹਮਣੇ ਉਜਾਗਰ ਕਰ ਦਿੱਤੀ ਜਾਵੇਗੀ, ਨਾਲ ਹੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੀ ਇਸ ਤਰ੍ਹਾਂ ਹੱਥਿਆਰਾਂ ਦਾ ਪ੍ਰਦਰਸ਼ਨ ਕਰਨ ‘ਤੇ ਪੂਰੀ ਪਾਬੰਦੀ ਲਗਾਈ ਗਈ ਹੈ ਅਤੇ ਕਈ ਮਾਮਲੇ ਵੀ ਦਰਜ ਕੀਤੇ ਗਏ ਹਨ। ਵਿਆਹ ਸ਼ਾਦੀਆਂ ਵਿੱਚ ਅਜਿਹੀਆਂ ਫੁਕਰੇਬਾਜ਼ੀ ਕਰਨਾ ਬਿਲਕੁਲ ਨਜਾਇਜ਼ ਹੈ ਜਦਕਿ ਪੈਲੇਸਾਂ ਵਿੱਚ ਰੱਖੇ ਗਏ ਸਮਾਗਮਾਂ ਵਿੱਚ ਹਥਿਆਰ ਲਿਜਾਣ ਦੀ ਵੀ ਮਨਾਹੀ ਹੈ।