ਗੁਰਦਾਸਪੁਰ – ਬੀਤੀ ਰਾਤ ਡੇਰਾ ਬਾਬਾ ਨਾਨਕ ਦੇ ਪਿੰਡ ਸਰਵਾਲੀ ਵਿਖੇ ਲੰਗਰ ਦੀ ਸੇਵਾ ਕਰਕੇ ਘਰ ਵਾਪਸ ਪਰਤ ਰਹੇ ਬਜ਼ੁਰਗ ਜੋੜੇ ‘ਤੇ ਕੁਝ ਅਣਪਛਾਤੇ ਲੋਕਾਂ ਵੱਲੋਂ ਫਾਇਰਿੰਗ ਕੀਤੀ ਗਈ। ਇਸ ਦੌਰਾਨ ਗੋਲੀ ਬਜ਼ੁਰਗ ਵਿਅਕਤੀ ਨੂੰ ਜਾ ਲੱਗੀ, ਜਿਸ ਕਾਰਨ ਉਸ ਦੀ ਮੌਕੇ ‘ਤੇ ਮੌਤ ਹੋ ਗਈ ਅਤੇ ਬਜ਼ੁਰਗ ਔਰਤ ਗੰਭੀਰ ਜ਼ਖ਼ਮੀ ਹੋ ਗਈ।
ਇਸ ਦੌਰਾਨ ਔਰਤ ਦੀ ਹਾਲਤ ਨੂੰ ਗੰਭੀਰ ਦੇਖਦੇ ਹੋਏ ਉਸ ਨੂੰ ਅੰਮ੍ਰਿਤਸਰ ਦੇ ਹਸਪਤਾਲ ਰੈਫਰ ਕੀਤਾ ਗਿਆ। ਸਰਪੰਚ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਇਹ ਬਜ਼ੁਰਗ ਜੋੜਾ ਲੰਗਰ ਦੀ ਸੇਵਾ ਕਰਕੇ ਆਪਣੇ ਘਰ ਪਰਤ ਰਿਹਾ ਸੀ ਕਿ ਕੁਛ ਅਣਪਛਾਤਿਆਂ ਵੱਲੋਂ ਇਨ੍ਹਾਂ ‘ਤੇ ਗੋਲੀ ਚਲਾ ਦਿੱਤੀ ਜੋ ਗੋਲੀ ਬਜ਼ੁਰਗ ਵਿਅਕਤੀ ਨੂੰ ਜਾ ਲੱਗੀ ਅਤੇ ਉਸ ਦੀ ਮੌਤ ਹੋ ਗਈ। ਬਜ਼ੁਰਗ ਔਰਤ ਦੀ ਹਾਲਤ ਜ਼ਿਆਦਾ ਗੰਭੀਰ ਹੋਣ ਕਾਰਨ ਹਸਪਤਾਲ ਦਾਖ਼ਲ ਹੈ।
ਮੌਕੇ ‘ਤੇ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਐੱਸ. ਪੀ. ਪੰਜਾਬ ਪੁਲਸ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਰਾਤ ਗੋਲੀ ਚੱਲੀ ਸੀ ਵੱਖ-ਵੱਖ ਟੀਮਾਂ ਬਣਾ ਦਿੱਤੀਆਂ ਗਈਆਂ ਹਨ, ਬਹੁਤ ਜਲਦ ਜਾਂਚ ਕਰਕੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।