Tuesday, March 4, 2025

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਹੁਸ਼ਿਆਰਪੁਰ ਵਿਖੇ CM ਮਾਨ ਨੇ 5 ਪੁਲਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਵਿੱਤੀ...

ਹੁਸ਼ਿਆਰਪੁਰ ਵਿਖੇ CM ਮਾਨ ਨੇ 5 ਪੁਲਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦੇ ਸੌਂਪੇ ਚੈੱਕ

 

 

ਹੁਸ਼ਿਆਰਪੁਰ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਿਊਟੀ ਦੌਰਾਨ ਸ਼ਹੀਦ ਹੋਏ ਪੰਜ ਪੁਲਸ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰਾਂ ਨੂੰ ਇਕ-ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇ ਚੈੱਕ ਸੌਂਪੇ। ਮੁੱਖ ਮੰਤਰੀ ਨੇ ਇੱਥੇ ਪਾਸਿੰਗ ਆਊਟ ਪਰੇਡ ਦੌਰਾਨ ਸ਼ਹੀਦ ਏ. ਐੱਸ. ਆਈ. (ਐੱਲ. ਆਰ.) ਬਲਵਿੰਦਰ ਸਿੰਘ, ਏ. ਐੱਸ. ਆਈ (ਐੱਲ. ਆਰ) ਨਸੀਬ ਚੰਦ, ਏ. ਐੱਸ. ਆਈ (ਐੱਲ. ਆਰ) ਅਨਿਲ ਕੁਮਾਰ, ਹੌਲਦਾਰ ਮਨਜਿੰਦਰ ਸਿੰਘ ਅਤੇ ਸਿਪਾਹੀ ਇੰਦਰਜੀਤ ਸਿੰਘ ਦੇ ਪਰਿਵਾਰ ਨੂੰ ਇਕ-ਇਕ ਕਰੋੜ ਰੁਪਏ ਦੇ ਚੈੱਕ ਸੌਂਪੇ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਇਹ ਉਪਰਾਲਾ ਸੂਬੇ ਵਿੱਚ ਅਮਨ-ਕਾਨੂੰਨ ਕਾਇਮ ਰੱਖਣ ਲਈ ਇਨ੍ਹਾਂ ਸੂਰਬੀਰ ਯੋਧਿਆਂ ਦੇ ਵਡਮੁੱਲੇ ਯੋਗਦਾਨ ਦੇ ਸਤਿਕਾਰ ਵਜੋਂ ਹੈ। ਦੇਸ਼ ਸੇਵਾ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸੈਨਿਕਾਂ ਦੇ ਪਰਿਵਾਰਾਂ ਦੀ ਮਦਦ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਮੁੱਢਲਾ ਫ਼ਰਜ਼ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਉਪਰਾਲਾ ਦੇਸ਼ ਖਾਤਰ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰਾਂ ਦੇ ਅਥਾਹ ਯੋਗਦਾਨ ਦੇ ਸਤਿਕਾਰ ਵਜੋਂ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨਾਇਕਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਸੂਬਾ ਸਰਕਾਰ ਵੱਲੋਂ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਯਕੀਨੀ ਬਣਾਉਣ ਦੀ ਵਚਨਬੱਧਤਾ ਤਹਿਤ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਸੂਬੇ ਦੀ ਇਹ ਪਹਿਲ ਇੱਕ ਪਾਸੇ ਪੀੜਤ ਪਰਿਵਾਰਾਂ ਦੀ ਮਦਦ ਕਰਨ ਅਤੇ ਦੂਜੇ ਪਾਸੇ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵਿੱਚ ਮਦਦਗਾਰ ਸਾਬਤ ਹੋਵੇਗੀ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਨਾਲ ਨੌਜਵਾਨ ਹਥਿਆਰਬੰਦ ਬਲਾਂ ਅਤੇ ਪੰਜਾਬ ਪੁਲਸ ਵਿੱਚ ਭਰਤੀ ਹੋ ਕੇ ਦੇਸ਼ ਦੀ ਸੇਵਾ ਕਰਨ ਲਈ ਉਤਸ਼ਾਹਤ ਹੋਣਗੇ।