Tuesday, March 4, 2025

Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਪੰਜਾਬ ਸਰਕਾਰ ਦਾ ਅਲਟੀਮੇਟਮ! 5 ਵਜੇ ਤਕ ਡਿਊਟੀ ਤੇ ਪਰਤਣ ਤਹਿਸੀਲਦਾਰ ਨਹੀਂ...

ਪੰਜਾਬ ਸਰਕਾਰ ਦਾ ਅਲਟੀਮੇਟਮ! 5 ਵਜੇ ਤਕ ਡਿਊਟੀ ਤੇ ਪਰਤਣ ਤਹਿਸੀਲਦਾਰ ਨਹੀਂ ਤਾਂ…

 

 

ਚੰਡੀਗੜ੍ਹ/ਲੁਧਿਆਣਾ/ਜਲੰਧਰ : ਪੰਜਾਬ ਭਰ ‘ਚ ਸਬ-ਰਜਿਸਟਰਾਰਾਂ, ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੀ ਸਮੂਹਿਕ ਛੁੱਟੀ ‘ਤੇ ਪੰਜਾਬ ਸਰਕਾਰ ਨੇ ਸਖ਼ਤ ਰੁਖ ਅਖਤਿਆਰ ਕੀਤਾ ਹੈ। ਪਹਿਲਾਂ ਮੁੱਖ ਮੰਤਰੀ ਮਾਨ ਨੇ ਤਹਿਸੀਲਦਾਰਾਂ ਨੂੰ ਭ੍ਰਿਸ਼ਟ ਸਾਥੀਆਂ ਦਾ ਸਾਥ ਦੇਣ ਲਈ ਤਾੜਨਾ ਕਰਦਿਆਂ ਕਿਹਾ ਸੀ ਕਿ ਉਨ੍ਹਾਂ ਦਾ ਕੰਮ ਤਹਿਸੀਲ ਦੇ ਹੋਰ ਅਧਿਕਾਰੀਆਂ ਨੂੰ ਸੌਂਪਿਆ ਜਾ ਰਿਹਾ ਹੈ, ਤਾਂ ਜੋ ਲੋਕਾਂ ਨੂੰ ਖੱਜਲ-ਖੁਆਰੀ ਨਾ ਹੋਵੇ। ਹੁਣ ਸਰਕਾਰ ਨੇ ਰੈਵੇਨਿਊ ਅਫ਼ਸਰਾਂ ਨੂੰ ਸ਼ਾਮ 5 ਵਜੇ ਤਕ ਡਿਊਟੀ ‘ਤੇ ਵਾਪਸ ਪਰਤਨ ਲਈ ਅਲਟੀਮੇਟਮ ਦੇ ਦਿੱਤਾ ਹੈ।

ਸਰਕਾਰ ਵੱਲੋਂ ਸਮੂਹ ਰੈਵੇਨਿਊ ਅਫ਼ਸਰਾਂ ਨੂੰ ਲਿਖੇ ਪੱਤਰ ਵਿਚ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਵੱਲੋਂ ਬਹੁਤ ਵਾਰ ਸਪਸ਼ਟ ਤੌਰ ‘ਤੇ ਕਿਹਾ ਜਾ ਚੁੱਕਿਆ ਹੈ ਕਿ ਭ੍ਰਿਸ਼ਟਾਚਾਰ ਨੂੰ ਬਿਲਕੁੱਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਹੁਣ ਕੁਝ ਰੈਵੇਨਿਊ ਅਫ਼ਸਰ ਸਮੂਹਿਕ ਛੁੱਟੀ ‘ਤੇ ਚਲੇ ਗਏ ਹਨ, ਪਰ ਸਰਕਾਰ ਵੱਲੋਂ ਇਸ ਤਰ੍ਹਾਂ ਕੀਤੀ ਜਾ ਰਹੀ ਬਲੈਕਮੇਲਿੰਗ ਨੂੰ ਬਿਲਕੁੱਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਲਈ ਹੜਤਾਲ ‘ਤੇ ਚੱਲ ਰਹੇ ਸਮੂਹ ਰੈਵੇਨਿਊ ਅਫ਼ਸਰਾਂ ਨੂੰ ਅੱਜ ਸ਼ਾਮ 5 ਵਜੇ ਤਕ ਡਿਊਟੀ ‘ਤੇ ਪਰਤਣ ਦੀ ਹਦਾਇਤ ਕੀਤੀ ਗਈ ਹੈ। ਜਿਹੜੇ ਅਫ਼ਸਰ 5 ਵਜੇ ਤਕ ਡਿਊਟੀ ‘ਤੇ ਨਹੀਂ ਪਰਤਦੇ, ਉਨ੍ਹਾਂ ਨੂੰ ਸਸਪੈਂਡ ਕਰ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਸਰਕਾਰ ਨੇ ਅਜਿਹੇ ਅਫ਼ਸਰਾਂ ਨੂੰ Break of Service ਦੀ ਵੀ ਚੇਤਾਵਨੀ ਦਿੱਤੀ ਹੈ। ਇਸ ਦੇ ਨਾਲ ਹੀ ਨਿਯਮਾਂ ਮੁਤਾਬਕ ਸਖ਼ਤ ਵਿਭਾਗੀ ਕਾਰਵਾਈ ਵੀ ਕੀਤੀ ਜਾਵੇਗੀ। ਪੱਤਰ ਵਿਚ ਪ੍ਰੋਬੇਸ਼ਨ ਪੀਰੀਅਡ ਵਾਲੇ ਅਫ਼ਸਰਾਂ ਨੂੰ ਉਨ੍ਹਾਂ ਦੀਆਂ ਸੇਵਾਵਾਂ ਖ਼ਤਮ ਕਰਨ ਦੀ ਵੀ ਚੇਤਾਵਨੀ ਦਿੱਤੀ ਗਈ ਹੈ।