Thursday, March 6, 2025

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਕਮਿਸ਼ਨਰੇਟ ਪੁਲਿਸ ਅਤੇ ਨਗਰ ਨਿਗਮ ਨੇ ਜਲੰਧਰ ਵਿੱਚ ਬਦਨਾਮ ਡਰੱਗ ਤਸਕਰ ਦੀ...

ਕਮਿਸ਼ਨਰੇਟ ਪੁਲਿਸ ਅਤੇ ਨਗਰ ਨਿਗਮ ਨੇ ਜਲੰਧਰ ਵਿੱਚ ਬਦਨਾਮ ਡਰੱਗ ਤਸਕਰ ਦੀ ਗੈਰ-ਕਾਨੂੰਨੀ ਉਸਾਰੀ ਨੂੰ ਢਾਹਿਆ

 

ਚੰਡੀਗੜ੍ਹ/ ਜਲੰਧਰ, 5 ਮਾਰਚ:

ਨਸ਼ਾ ਤਸਕਰਾਂ ਵਿਰੁੱਧ ਇੱਕ ਹੋਰ ਕਾਰਵਾਈ ਵਿੱਚ ਕਮਿਸ਼ਨਰੇਟ ਪੁਲਿਸ ਜਲੰਧਰ ਨੇ ਨਗਰ ਨਿਗਮ ਦੇ ਤਾਲਮੇਲ ਨਾਲ ਬੁੱਧਵਾਰ ਨੂੰ ਇੱਕ ਨਸ਼ਾ ਤਸਕਰ ਦੀ ਇੱਕ ਗੈਰ-ਕਾਨੂੰਨੀ ਜਾਇਦਾਦ ਨੂੰ ਢਾਹ ਦਿੱਤਾ। ਸਰਕਾਰੀ ਜ਼ਮੀਨ ‘ਤੇ ਕਥਿਤ ਤੌਰ ‘ਤੇ ਡਰੱਗ ਪੈਸੇ ਦੀ ਵਰਤੋਂ ਕਰਕੇ ਬਣਾਏ ਗਏ ਕਬਜ਼ੇ ਵਾਲੇ ਢਾਂਚੇ ਨੂੰ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਹਿੱਸੇ ਵਜੋਂ ਢਾਹ ਦਿੱਤਾ ਗਿਆ।

ਪੁਲਿਸ ਕਮਿਸ਼ਨਰ ਜਲੰਧਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਨਿਗਮ ਨੂੰ ਇੱਕ ਬਦਨਾਮ ਨਸ਼ਾ ਤਸਕਰ, ਧਰਮਿੰਦਰ ਪੁੱਤਰ ਮੋਹਨ ਲਾਲ ਵਾਸੀ ਧੰਕੀਆ ਮੁਹੱਲਾ, ਜਲੰਧਰ, ਵੱਲੋਂ ਸਰਕਾਰੀ ਜ਼ਮੀਨ ‘ਤੇ ਗੈਰ-ਕਾਨੂੰਨੀ ਉਸਾਰੀ ਬਾਰੇ ਜਾਣਕਾਰੀ ਮਿਲੀ ਸੀ। ਇਹ ਜਾਇਦਾਦ ਕਥਿਤ ਤੌਰ ‘ਤੇ ਉਸਦੇ ਗੈਰ-ਕਾਨੂੰਨੀ ਨਸ਼ੀਲੇ ਪਦਾਰਥਾਂ ਦੇ ਧੰਦੇ ਤੋਂ ਪ੍ਰਾਪਤ ਆਮਦਨ ਦੀ ਵਰਤੋਂ ਕਰਕੇ ਬਣਾਈ ਗਈ ਸੀ।

ਤੁਰੰਤ ਕਾਰਵਾਈ ਕਰਦਿਆਂ ਨਗਰ ਨਿਗਮ ਅਤੇ ਪੁਲਿਸ ਟੀਮਾਂ ਹਰਕਤ ਵਿੱਚ ਆ ਗਈਆਂ ਅਤੇ ਕਬਜ਼ੇ ਵਾਲੇ ਢਾਂਚੇ ਨੂੰ ਢਾਹ ਦਿੱਤਾ, ਜਿਸ ਨਾਲ ਇੱਕ ਸਖ਼ਤ ਸੰਦੇਸ਼ ਗਿਆ ਕਿ ਜਲੰਧਰ ਵਿੱਚ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਗਤੀਵਿਧੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਪੁਲਿਸ ਕਮਿਸ਼ਨਰ ਜਲੰਧਰ ਨੇ ਅੱਗੇ ਦੱਸਿਆ ਕੀਤਾ ਕਿ ਧਰਮਿੰਦਰ ਇੱਕ ਆਦਤਨ ਅਪਰਾਧੀ ਹੈ, ਜਿਸ ਵਿਰੁੱਧ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ (ਐਨਡੀਪੀਐਸ) ਐਕਟ ਤਹਿਤ ਛੇ ਮਾਮਲੇ ਦਰਜ ਹਨ। ਇਹ ਕਾਰਵਾਈ ਨਸ਼ਾ ਤਸਕਰਾਂ ਦੇ ਵਿੱਤੀ ਨੈੱਟਵਰਕ ਨੂੰ ਖਤਮ ਕਰਨ ਅਤੇ ਜਵਾਬਦੇਹੀ ਯਕੀਨੀ ਬਣਾਉਣ ਲਈ ਇੱਕ ਮਹੱਤਵਪੂਰਣ ਕਦਮ ਹੈ।

“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਲਗਾਤਾਰ ਤੇਜ਼ ਹੋ ਰਹੀ ਹੈ, ਅਧਿਕਾਰੀਆਂ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਅਪਰਾਧਾਂ ਵਿੱਚ ਸ਼ਾਮਲ ਲੋਕਾਂ ਵਿਰੁੱਧ ਸਖ਼ਤ ਕਾਰਵਾਈਆਂ ਕਰਨ ਦਾ ਪ੍ਰਣ ਕੀਤਾ ਹੈ। ਜ਼ਿਕਰਯੋਗ ਹੈ ਕਿ ਫਿਲੌਰ ਖੇਤਰ ਵਿੱਚ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਨਾਲ ਜੁੜੇ ਗੈਰ-ਕਾਨੂੰਨੀ ਢਾਂਚਿਆਂ ਨੂੰ ਢਾਹੁਣ ਸਮੇਤ ਪਹਿਲਾਂ ਵੀ ਅਜਿਹੀਆਂ ਕਾਰਵਾਈਆਂ ਕੀਤੀਆਂ ਗਈਆਂ ਹਨ।

ਕਮਿਸ਼ਨਰੇਟ ਪੁਲਿਸ ਨੇ ਸਮਾਜ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਆਪਣੀ ਵਚਨਬੱਧਤਾ ਦਹੁਰਾਉਂਦਿਆਂ ਲੋਕਾਂ ਨੂੰ ਜਲੰਧਰ ਨੂੰ ਨਸ਼ਾ ਮੁਕਤ ਬਣਾਉਣ ਲਈ ਉਨ੍ਹਾਂ ਦੇ ਯਤਨਾਂ ਦਾ ਸਮਰਥਨ ਕਰਨ ਦੀ ਅਪੀਲ ਕੀਤੀ।