ਰਾਏਗੜ੍ਹ : ਛੱਤੀਸਗੜ੍ਹ ਦੇ ਸ਼ਰਾਬ ਘੁਟਾਲੇ ‘ਚ ਵੱਡੀ ਕਾਰਵਾਈ ਕਰਦੇ ਹੋਏ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ 15 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਇਸ ਕਾਰਵਾਈ ਨਾਲ ਸੂਬੇ ਦੇ ਸਾਬਕਾ ਮੁੱਖ ਮੰਤਰੀ ਦੇ ਪੁੱਤਰ ਅਤੇ ਸੀਨੀਅਰ ਕਾਂਗਰਸੀ ਆਗੂ ਭੂਪੇਸ਼ ਬਘੇਲ ਖ਼ਿਲਾਫ਼ ਸ਼ਿਕੰਜਾ ਕੱਸਿਆ ਜਾ ਸਕਦਾ ਹੈ।
ਈਡੀ ਨੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਭੂਪੇਸ਼ ਬਘੇਲ ਦੇ ਪੁੱਤਰ ਚੈਤਨਯ ਬਘੇਲ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਈਡੀ ਨਾਲ ਜੁੜੇ ਸੂਤਰਾਂ ਅਨੁਸਾਰ ਕੁੱਲ 15 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ ਹੈ। ਇਹ ਮਾਮਲਾ ਛੱਤੀਸਗੜ੍ਹ ਦੇ ਸ਼ਰਾਬ ਘੁਟਾਲੇ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਇਸ ਮਾਮਲੇ ਦੀ ਜਾਂਚ ਦੌਰਾਨ ਭੂਪੇਸ਼ ਬਘੇਲ ਦੇ ਬੇਟੇ ਚੈਤਨਯ ਦਾ ਨਾਂ ਸਾਹਮਣੇ ਆਇਆ ਸੀ।
ਦੱਸਣਯੋਗ ਹੈ ਕਿ ਈਡੀ ਇਸ ਮਾਮਲੇ ਵਿੱਚ ਪਹਿਲਾਂ ਵੀ ਕਈ ਵੱਡੀਆਂ ਕਾਰਵਾਈਆਂ ਕਰ ਚੁੱਕੀ ਹੈ। ਇਸ ਤੋਂ ਪਹਿਲਾਂ ਮਈ 2024 ਵਿੱਚ ਜਾਂਚ ਏਜੰਸੀ ਨੇ ਸਾਬਕਾ ਆਈਏਐੱਸ ਅਨਿਲ ਟੁਟੇਜਾ ਅਤੇ ਰਾਏਪੁਰ ਦੇ ਮੇਅਰ ਏਜਾਜ਼ ਢੇਬਰ ਦੇ ਭਰਾ ਅਨਵਰ ਢੇਬਰ ਸਮੇਤ ਕਈ ਮੁਲਜ਼ਮਾਂ ਦੀਆਂ 205.49 ਕਰੋੜ ਰੁਪਏ ਦੀ ਲਗਭਗ 18 ਚੱਲ ਅਤੇ 161 ਅਚੱਲ ਜਾਇਦਾਦਾਂ ਅਸਥਾਈ ਤੌਰ ‘ਤੇ ਕੁਰਕ ਕੀਤੀਆਂ ਸਨ।