ਸੋਨੀਪਤ ਜ਼ਿਲ੍ਹੇ ਦੇ ਰਾਏ ਉਦਯੋਗਿਕ ਖੇਤਰ ਦੀ ਰਬੜ ਫੈਕਟਰੀ ਵਿੱਚ ਮੰਗਲਵਾਰ ਨੂੰ ਭਿਆਨਕ ਅੱਗ ਲੱਗ ਗਈ। ਇਸ ਦੌਰਾਨ ਸਿਲੰਡਰ ‘ਚ ਧਮਾਕਾ ਹੋਇਆ, ਜਿਸ ਕਾਰਨ 40 ਤੋਂ ਵੱਧ ਮਜ਼ਦੂਰ ਝੁਲਸ ਗਏ। ਫਿਲਹਾਲ ਫੈਕਟਰੀ ਵਿੱਚ ਫਸੇ ਕਰਮਚਾਰੀਆਂ ਨੂੰ ਬਚਾ ਲਿਆ ਗਿਆ ਹੈ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਮੌਜੂਦ ਹਨ। ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।
ਜਾਣਕਾਰੀ ਮੁਤਾਬਕ ਫੈਕਟਰੀ ਵਿੱਚ ਰਬੜ ਹੋਣ ਕਾਰਨ ਅੱਗ ਤੇਜ਼ੀ ਨਾਲ ਫੈਲੀ। 16 ਵਰਕਰਾਂ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ ਹੈ। ਅੱਠ ਨੂੰ ਪੀਜੀਆਈ ਰੈਫਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕਈਆਂ ਨੂੰ ਨਿੱਜੀ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਸਿਵਲ ਹਸਪਤਾਲ ਵਿੱਚ ਐਮਰਜੈਂਸੀ ਡਿਊਟੀ ਲਈ ਡਾਕਟਰਾਂ ਨੂੰ ਤੁਰੰਤ ਬੁਲਾਇਆ ਗਿਆ ਹੈ ਅਤੇ ਜ਼ਿਲ੍ਹੇ ਭਰ ਤੋਂ ਐਂਬੂਲੈਂਸਾਂ ਨੂੰ ਬੁਲਾਇਆ ਗਿਆ ਹੈ।