ਤਰਨਤਾਰਨ – ਬੀਤੀ ਰਾਤ ਪੱਟੀ ਦੇ ਅਧੀਨ ਆਉਂਦੇ ਥਾਣਾ ਹਰੀਕੇ ਦੇ ਪਿੰਡ ਬੂਹ ਹਵੇਲੀਆਂ ਦੇ ਰਸਤੇ ‘ਤੇ 32 ਸਾਲਾ ਵਰਿੰਦਰ ਸਿੰਘ ਨੌਜਵਾਨ ਦਾ ਸ਼ੱਕੀ ਹਾਲਾਤ ‘ਚ ਕਤਲ ਕਰ ਦਿੱਤਾ ਗਿਆ ਸੀ। ਇਸ ਸੰਬੰਧੀ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਉਹ ਬੀਤੀ ਰਾਤ ਆਪਣੇ ਦੋਸਤਾਂ ਨਾਲ ਬੂਹ ਹਵੇਲੀਆਂ ਪਿੰਡ ਆਇਆ ਸੀ ਜਿਸ ਦਾ ਬੀਤੀ ਰਾਤ ਕੁਝ ਲੋਕਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਇਸ ਦੌਰਾਨ ਮ੍ਰਿਤਕ ਨੌਜਵਾਨ ਦਾ ਪਰਿਵਾਰ ਇਨਸਾਫ਼ ਲਈ ਗੁਹਾਰ ਲਗਾ ਰਿਹਾ ਹੈ।
ਇਸ ਸੰਬੰਧੀ ਡੀ. ਐੱਸ. ਪੀ. ਪੱਟੀ ਕਮਲਪ੍ਰੀਤ ਸਿੰਘ ਨੇ ਦੱਸਿਆ ਕਿ ਉਕਤ ਨੌਜਵਾਨ ਦਾ ਕਤਲ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਗਿਆ, ਜੋ ਮੁਢਲੀ ਜਾਣਕਾਰੀ ਤਹਿਤ ਕਿਸੇ ਰੰਜਿਸ਼ ਤਹਿਤ ਕੀਤਾ ਗਿਆ ਲੱਗਦਾ ਹੈ। ਉਨ੍ਹਾਂ ਕਿਹਾ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।