Tuesday, March 11, 2025

Become a member

Get the best offers and updates relating to Liberty Case News.

― Advertisement ―

spot_img
spot_img
HomePunjab2 ਲੱਖ 25 ਹਜ਼ਾਰ ਬੇਸਹਾਰਾ ਬੱਚਿਆਂ ਨੂੰ ਸੂਬਾ ਸਰਕਾਰ ਵੱਲੋਂ  367.59 ਕਰੋੜ...

2 ਲੱਖ 25 ਹਜ਼ਾਰ ਬੇਸਹਾਰਾ ਬੱਚਿਆਂ ਨੂੰ ਸੂਬਾ ਸਰਕਾਰ ਵੱਲੋਂ  367.59 ਕਰੋੜ ਦੀ ਦਿੱਤੀ ਵਿੱਤੀ ਸਹਾਇਤਾ: ਡਾ ਬਲਜੀਤ ਕੌਰ

 

ਚੰਡੀਗੜ੍ਹ, 10 ਮਾਰਚ :

ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੇ 2 ਲੱਖ 25 ਹਜ਼ਾਰ ਦੇ ਕਰੀਬ ਬੱਚਿਆਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਚੁੱਕੀ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ  ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੇ 2 ਲੱਖ 25 ਹਜ਼ਾਰ ਬੇਸਹਾਰਾ ਬੱਚਿਆਂ ਨੂੰ 367.59 ਕਰੋੜ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਗਈ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਬੇਸਹਾਰਾ ਬੱਚਿਆਂ ਦੀ ਭਲਾਈ ਲਈ ਚਾਲੂ ਵਿੱਤੀ ਸਾਲ ਦੌਰਾਨ 377.00 ਕਰੋੜ ਰੁਪਏ ਦਾ ਬਜ਼ਟ ਉਪਬੰਧ ਕੀਤਾ ਗਿਆ ਸੀ। ਇਸ ਰਾਸ਼ੀ ਵਿੱਚੋਂ 367.59 ਕਰੋੜ ਰੁਪਏ ਦੀ ਰਾਸ਼ੀ ਬੇਸਹਾਰਾ ਬੱਚਿਆਂ ‘ਤੇ ਖ਼ਰਚ ਕੀਤੀ ਜਾ ਚੁੱਕੀ ਹੈ।

ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸ ਸੁਪਨੇ ਨੂੰ ਸਾਕਾਰ ਕਰਨ ਲਈ ਸੂਬੇ ਦੇ ਬੇਸਹਾਰਾ ਬੱਚਿਆਂ ਦੀ ਭਲਾਈ ਅਤੇ ਉਨ੍ਹਾਂ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਵਿੱਤੀ ਸਹਾਇਤਾ ਦੇਣਾ ਇਸ ਗੱਲ ਦਾ ਪ੍ਰਮਾਣ ਹੈ ਕਿ ਰੰਗਲਾ ਪੰਜਾਬ ਬਣਾਉਣ ਦੀ ਦਿਸ਼ਾ ਵਿੱਚ ਇਹ ਇੱਕ ਵੱਡਾ ਉਪਰਾਲਾ ਹੈ।

ਡਾ ਬਲਜੀਤ ਕੌਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਹੈ ਕਿ ਇਹਨਾਂ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਵੱਧ ਤੋਂ ਵੱਧ ਬੱਚਿਆਂ ਨੂੰ ਸਰਕਾਰ ਵੱਲੋਂ ਚਲਾਈਆਂ ਸਕੀਮਾਂ ਦਾ ਲਾਭ ਮਿਲ ਸਕੇ।