ਅੱਜ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਬਰਸੀ ਹੈ। ਦੇਸ਼ ਵਿਦੇਸ਼ ਚ ਮੂਸੇਵਾਲਾ ਦੀ ਸਰਧਾਂਜਲੀ ਲਈ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਕਿਹਾ ਕਿ ਜੇਕਰ ਇੰਡੀਆ ਗਠਜੋੜ ਸੱਤਾ ‘ਚ ਆਇਆ ਤਾਂ ਕਿਸਾਨਾਂ ਦੇ ਕਰਜ਼ੇ ਮੁਆਫੀ ਦੇ ਨਾਲ-ਨਾਲ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਾਨੂੰਨੀ ਗਾਰੰਟੀ ਦਿੱਤੀ ਜਾਵੇਗੀ। ਲੁਧਿਆਣਾ ਤੋਂ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਹੱਕ ਵਿੱਚ ਮੁੱਲਾਂਪੁਰ ਦਾਖਾ ਵਿੱਚ ਚੋਣ ਰੈਲ੍ਹੀ ਨੂੰ ਸੰਬੋਧਨ ਕਰਦਿਆਂ ਰਾਹੁਲ ਨੇ ਕਿਹਾ ਕਿ 2024 ਦੀਆਂ ਲੋਕ ਸਭਾ ਚੋਣਾਂ ਸੰਵਿਧਾਨ ਨੂੰ ਬਚਾਉਣ ਲਈ ਹਨ। ਇਸ ਦੌਰਾਨ ਉਨ੍ਹਾਂ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਦੀ ਤਸਵੀਰ ‘ਤੇ ਫੁੱਲ ਭੇਂਟ ਕੀਤੇ। ਤੁਹਾਨੂੰ ਦੱਸ ਦੇਈਏ ਕਿ ਅੱਜ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਬਰਸੀ ਹੈ।