Friday, March 14, 2025

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਹੋਲੇ-ਮਹੱਲੇ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਏ CM ਭਗਵੰਤ ਮਾਨ ਤੇ...

ਹੋਲੇ-ਮਹੱਲੇ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਏ CM ਭਗਵੰਤ ਮਾਨ ਤੇ ਪਤਨੀ ਡਾ. ਗੁਰਪ੍ਰੀਤ ਕੌਰ

 

ਸ੍ਰੀ ਕੇਸਗੜ੍ਹ ਸਾਹਿਬ/ਸ੍ਰੀ ਅਨੰਦਪੁਰ ਸਾਹਿਬ – ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ‘ਤੇ ਪੂਰੀ ਸ਼ਾਨੋ-ਸ਼ੌਕਤ ਖਾਲਸਾ ਪੰਥ ਦਾ ਕੌਮੀ ਤਿਉਹਾਰ ਹੋਲਾ-ਮਹੱਲਾ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਪਵਿੱਤਰ ਤਿਉਹਾਰ ਦੇ ਦੂਜੇ ਪੜਾਅ ਦੀ ਸ਼ੁਰੂਆਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ੁਰੂ ਹੋ ਚੁੱਕੀ ਹੈ।  ਕੌਮੀ ਤਿਉਹਾਰ ਹੋਲਾ-ਮਹੱਲਾ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਤਨੀ ਡਾ. ਗੁਰਪ੍ਰੀਤ ਕੌਰ ਸਮੇਤ ਤਖ਼ਤ ਸ੍ਰੀ ਕੇਸਗੜ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ। ਜਿੱਥੇ ਉਨ੍ਹਾਂ ਗੁਰਦੁਆਰਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਮੂਹ ਸੰਗਤ ਨੂੰ ਹੋਲਾ-ਮਹੱਲਾ ਦੀ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਹਰਦੀਪ ਸਿੰਘ ਮੁੰਡੀਆਂ ਅਤੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਹਰਜੋਤ ਸਿੰਘ ਬੈਂਸ ਵੀ ਮੌਜੂਦ ਰਹੇ।

ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹੋਲਾ-ਮਹੱਲਾ ਇਕ ਧਰਮ ਜਾਂ ਇਕ ਬਿਰਾਦਰੀ ਦੇ ਲੋਕਾਂ ਦਾ ਤਿਉਹਾਰ ਨਹੀਂ ਸਗੋਂ ਸਮੁੱਚੀ ਮਾਨਵਤਾ ਦਾ ਤਿਉਹਾਰ ਹੈ ਅਤੇ ਅੱਜ ਦੇਸ਼ ਅਤੇ ਦੁਨੀਆ ਤੋਂ ਲੱਖਾਂ ਦੀ ਗਿਣਤੀ ਵਿੱਚ ਸੰਗਤ ਗੁਰੂ ਚਰਨਾਂ ਵਿੱਚ ਮੱਥਾ ਟੇਕ ਰਹੀ ਹੈ। ਨਵੇਂ ਜਥੇਦਾਰ ਦੀ ਨਿਯੁਕਤੀ ਬਾਰੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਧਾਰਮਿਕ ਮੁੱਦਾ ਹੈ ਅਤੇ ਅੱਜ ਹੋਲੇ-ਮਹੱਲੇ ਦੇ ਪਾਵਨ ਦਿਹਾੜੇ ’ਤੇ ਉਹ ਇਸ ਸਬੰਧੀ ਕੁਝ ਨਹੀਂ ਕਹਿਣਾ ਚਾਹੁੰਦੇ।