Sunday, March 16, 2025

Become a member

Get the best offers and updates relating to Liberty Case News.

― Advertisement ―

spot_img
spot_img
HomeLatest News'ਆਪ' ਸਰਕਾਰ ਨੇ ਪੰਜਾਬ ਦੀਆਂ ਸ਼ਹਿਰੀ ਸੜਕਾਂ ਨੂੰ ਨਵਾਂ ਰੂਪ ਦੇਣ ਲਈ...

‘ਆਪ’ ਸਰਕਾਰ ਨੇ ਪੰਜਾਬ ਦੀਆਂ ਸ਼ਹਿਰੀ ਸੜਕਾਂ ਨੂੰ ਨਵਾਂ ਰੂਪ ਦੇਣ ਲਈ ਵੱਡੀ ਪਹਿਲਕਦਮੀ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 140 ਕਰੋੜ ਰੁਪਏ ਦੇ ਪ੍ਰੋਜੈਕਟ ਦਾ ਐਲਾਨ

 

ਚੰਡੀਗੜ੍ਹ, 15 ਮਾਰਚ

ਪੰਜਾਬ ਦੇ ਸ਼ਹਿਰੀ ਵਿਕਾਸ ਵਿੱਚ ਕ੍ਰਾਂਤੀ ਲਿਆਉਣ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਸੂਬੇ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਰਾਜ ਦੇ ਸ਼ਹਿਰਾਂ ਵਿੱਚ ਵਿਸ਼ਵ ਪੱਧਰੀ ਸੜਕਾਂ-ਗਲੀਆਂ ਵਿਕਸਤ ਕਰਨ ਲਈ ਇੱਕ ਮਹੱਤਵਪੂਰਨ ਪ੍ਰੋਜੈਕਟ ਸ਼ੁਰੂ ਕਰਨ ਦਾ ਐਲਾਨ ਕੀਤਾ। ਇਹ ਪਹਿਲਕਦਮੀ ਪੰਜਾਬ ਲਈ ਪਹਿਲੀ ਇਤਿਹਾਸਕ ਪਹਿਲ ਹੈ, ਜਿਸ ਦੇ ਸ਼ੁਰੂਆਤੀ ਪੜਾਅ ਵਿੱਚ ਤਿੰਨ ਵੱਡੇ ਸ਼ਹਿਰਾਂ-ਅੰਮ੍ਰਿਤਸਰ, ਲੁਧਿਆਣਾ ਅਤੇ ਜਲੰਧਰ ਦੀ ਚੋਣ ਕੀਤੀ ਗਈ ਹੈ। ਇਹ ਸ਼ਹਿਰ ਜਲਦੀ ਹੀ 140 ਕਰੋੜ ਰੁਪਏ ਤੋਂ ਵੱਧ ਦੇ ਇਸ ਪ੍ਰੋਜੈਕਟ ਤਹਿਤ ਆਪਣੀਆਂ 42 ਕਿਲੋਮੀਟਰ ਲੰਬੀਆਂ ਪ੍ਰਮੁੱਖ ਸੜਕਾਂ-ਗਲੀਆਂ ਨੂੰ ਡਿਜ਼ਾਈਨ ਕੀਤੇ ਗਏ ਸ਼ਹਿਰੀ ਸਥਾਨਾਂ ਵਿੱਚ ਬਦਲਣ ਦੀ ਗਵਾਹੀ ਭਰਨਗੇ।

ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਪ੍ਰਾਜੈਕਟ ਦੀ ਕਾਮਯਾਬੀ ‘ਤੇ ਭਰੋਸਾ ਪ੍ਰਗਟਾਉਂਦਿਆਂ ਕਿਹਾ ਕਿ ਇਸ ਦੇ ਨਤੀਜਿਆਂ ਅਤੇ ਲੋਕਾਂ ਤੋਂ ਪ੍ਰਾਪਤ ਫੀਡਬੈਕ ਦੇ ਆਧਾਰ ‘ਤੇ ਇਸ ਪ੍ਰੋਜੈਕਟ ਨੂੰ ਪੰਜਾਬ ਦੇ ਸਾਰੇ ਸ਼ਹਿਰਾਂ ਵਿੱਚ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਚਾਰ ਮੁੱਖ ਗਤੀਵਿਧੀਆਂ ਦੀ ਰੂਪਰੇਖਾ ਉਲੀਕੀ ਗਈ ਹੈ ਜੋ ਸ਼ਹਿਰ ਦੀਆਂ ਸੜਕਾਂ ਦੀ ਦਿੱਖ ਨੂੰ ਮੁੜ ਪਰਿਭਾਸ਼ਿਤ ਕਰਨਗੀਆਂ। ਉਨ੍ਹਾਂ ਕਿਹਾ ਕਿ ਟਰੈਫਿਕ ਦੀਆਂ ਰੁਕਾਵਟਾਂ ਨੂੰ ਦੂਰ ਕਰਨ, ਸੜਕ ਦੀ ਇਕਸਾਰ ਚੌੜਾਈ ਨੂੰ ਯਕੀਨੀ ਬਣਾਉਣ ਅਤੇ ਵਾਰ-ਵਾਰ ਹੋਣ ਵਾਲੇ ਨੁਕਸਾਨ ਨੂੰ ਰੋਕਣ ਲਈ ਡਰੇਨੇਜ ਸਿਸਟਮ ਨੂੰ ਦਰੁਸਤ ਕਰਦਿਆਂ ਸੜਕਾਂ ਨੂੰ ਵਿਆਪਕ ਰੂਪ ਨਾਲ ਡਿਜ਼ਾਇਨ ਕੀਤਾ ਜਾਵੇਗਾ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਪਹਿਲਕਦਮੀ ਤਹਿਤ ਧੂੜ ਪ੍ਰਦੂਸ਼ਣ ਨੂੰ ਰੋਕਣ ਲਈ ਲੈਂਡਸਕੇਪਿੰਗ ਰਾਹੀਂ ਆਕਰਸ਼ਕ ਫੁੱਟਪਾਥਾਂ ਦਾ ਨਿਰਮਾਣ ਵੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਸਟਰੀਟ ਲਾਈਟਾਂ, ਬੱਸ ਸਟੈਂਡਾਂ ਅਤੇ ਵਾਟਰ ਸਪਲਾਈ ਲਾਈਨਾਂ ਵਰਗੀਆਂ ਸੇਵਾਵਾਂ ਨੂੰ ਆਵਾਜਾਈ ਅਤੇ ਕਾਰਜਕੁਸ਼ਲਤਾ ਨੂੰ ਬਿਹਤਰ ਬਣਾਉਣ ਲਈ ਦੁਬਾਰਾ ਬਣਾਇਆ ਜਾਵੇਗਾ। ਵਿੱਤ ਮੰਤਰੀ ਨੇ ਦੱਸਿਆ ਕਿ ਇਸ ਪ੍ਰੋਜੈਕਟ ਵਿੱਚ ਜਵਾਬਦੇਹੀ ਅਤੇ ਲੰਬੇ ਸਮੇਂ ਦੀ ਗੁਣਵੱਤਾ ਨੂੰ ਯਕੀਨੀ ਬਨਾਉਣ ਲਈ ਵਿਲੱਖਣ ਤੌਰ ‘ਤੇ ਇੱਕ ਮਜਬੂਤ ਰੱਖ-ਰਖਾਅ ਯੋਜਨਾ ਸ਼ਾਮਲ ਕੀਤੀ ਗਈ ਹੈ ਜਿਸ ਤਹਿਤ ਸੜਕਾਂ ਦਾ ਵਿਕਾਸ ਕਰਨ ਵਾਲੇ ਠੇਕੇਦਾਰ ਅਗਲੇ ਦਸ ਸਾਲਾਂ ਲਈ ਸਬੰਧਤ ਪ੍ਰੋਜੈਕਟ ਦੀ ਸਾਂਭ-ਸੰਭਾਲ ਨੂੰ ਯਕੀਨੀ ਬਣਾਉਣਗੇ।

ਹੋਰ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਇਹ ਪਹਿਲਕਦਮੀ ਤਿੰਨ ਵੱਖ-ਵੱਖ ਪੜਾਵਾਂ ਵਿੱਚ ਸ਼ੁਰੂ ਹੋਵੇਗੀ। ਪਹਿਲਾ ਪੜਾਅ ਡਿਜ਼ਾਇਨ ‘ਤੇ ਕੇਂਦਰਤ ਹੋਵੇਗਾ ਜਿਸ ਤਹਿਤ ਚੋਟੀ ਦੇ ਸ਼ਹਿਰੀ ਯੋਜਨਾਕਾਰਾਂ ਅਤੇ ਕੌਮਾਂਤਰੀ ਮਾਹਰਾਂ ਵੱਲੋਂ ਚਾਰ ਮਹੀਨਿਆਂ ਦੀ ਮਿਆਦ ਵਿੱਚ ਵਿਸਤ੍ਰਿਤ ਖਾਕਾ ਤਿਆਰ ਕਰਨਾ ਸ਼ਾਮਿਲ ਹੈ। ਦੂਜੇ ਪੜਾਅ ਵਿੱਚ ਅੱਠ ਮਹੀਨਿਆਂ ਦੀ ਉਸਾਰੀ ਦੀ ਮਿਆਦ ਸ਼ਾਮਲ ਹੈ, ਜਿਸ ਦੌਰਾਨ ਪ੍ਰਮੁੱਖ ਨਿਰਮਾਣ ਏਜੰਸੀਆਂ ਕੌਮਾਂਤਰੀ ਮਾਪਦੰਡਾਂ ਦੇ ਅਨੁਸਾਰ ਇਹਨਾਂ ਡਿਜ਼ਾਈਨਾਂ ਨੂੰ ਅਮਲੀ ਰੂਪ ਦੇਣਗੀਆਂ। ਉਨ੍ਹਾਂ ਕਿਹਾ ਕਿ ਆਖ਼ਰੀ ਪੜਾਅ ਆਧੁਨਿਕ ਸਾਜ਼ੋ-ਸਾਮਾਨ ਦੀ ਵਰਤੋਂ ਨਾਲ ਨਿਯਮਤ ਮਸ਼ੀਨੀ ਸਫਾਈ ਦੇ ਨਾਲ, ਨਿਰਮਾਣ ਏਜੰਸੀਆਂ ਤੋਂ ਇੱਕ ਦਹਾਕੇ-ਲੰਬੇ ਰੱਖ-ਰਖਾਅ ਦੀ ਵਚਨਬੱਧਤਾ ਨੂੰ ਯਕੀਨੀ ਬਣਾਉਂਦਾ ਹੈ।

ਇਸ ਪ੍ਰੋਜੈਕਟ ਲਈ ਅੰਮ੍ਰਿਤਸਰ, ਲੁਧਿਆਣਾ ਅਤੇ ਜਲੰਧਰ ਦੀਆਂ ਸੜਕਾਂ ਨੂੰ ਦੀ ਚੋਣ ਬਹੁਤ ਧਿਆਨ ਨਾਲ ਕੀਤੀ ਗਈ ਹੈ। ਅੰਮ੍ਰਿਤਸਰ ਵਿੱਚ ਮਜੀਠਾ ਰੋਡ (ਫੋਰ ਐਸ ਚੌਂਕ ਤੋਂ ਗੁਰੂ ਨਾਨਕ ਹਸਪਤਾਲ ਤੱਕ)-3 ਕਿ.ਮੀ, ਕੋਰਟ ਰੋਡ (ਰਿਆਲਟੋ ਚੌਕ ਤੋਂ ਕੁਈਨਜ਼ ਰੋਡ)-1 ਕਿਲੋਮੀਟਰ, ਹਾਲ ਗੇਟ ਦੇ ਬਾਹਰ ਸ਼ੁਭਮ ਰੋਡ (ਸਰਕੂਲਰ ਰੋਡ ਜੋ ਸਾਰੇ ਗੇਟਾਂ ਨੂੰ ਜੋੜਦੀ ਹੈ)-7 ਕਿ.ਮੀ., ਅੰਮ੍ਰਿਤਸਰ ਛਾਉਣੀ ਰੋਡ (ਕੈਂਟ ਚੌਕ ਤੋਂ ਕਚਹਿਰੀ ਚੌਕ ਤੋਂ ਰਤਨ ਸਿੰਘ ਚੌਕ ਤੱਕ)-1.5 ਕਿ.ਮੀ., ਰੇਸ ਕੋਰਸ ਰੋਡ (ਦਸੌਂਦਾ ਸਿੰਘ ਰੋਡ ਤੋਂ ਲਾਰੈਂਸ ਰੋਡ ਤੋਂ ਕੂਪਰ ਰੋਡ -3 ਕਿਲੋਮੀਟਰ, ਗੋਲਬਾਗ ਰੋਡ (ਹਾਥੀ ਗੇਟ ਚੌਕ ਤੋਂ ਭਗਵਾਨ ਪਰਸ਼ੂਰਾਮ ਚੌਕ ਤੋਂ ਕੁਸ਼ਤੀ ਸਟੇਡੀਅਮ ਤੋਂ ਹਾਲ ਗੇਟ ਤੱਕ) – 1.5 ਕਿ.ਮੀ., ਅਤੇ ਜੀ.ਟੀ. ਰੋਡ (ਭੰਡਾਰੀ ਤੋਂ ਹਾਲ ਗੇਟ ਤੱਕ)- 0.5 ਕਿ.ਮੀ ਸਮੇਤ ਕੁੱਲ 17.5 ਕਿਲੋਮੀਟਰ ਲੰਬੀਆਂ 7 ਸੜਕਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ।

ਲੁਧਿਆਣਾ ਦਾ ਪ੍ਰੋਜੈਕਟ 12.4 ਕਿਲੋਮੀਟਰ ਦਾ ਹੋਵੇਗਾ, ਜਿਸ ਵਿੱਚ ਪੁਰਾਣੀ ਜੀ.ਟੀ ਰੋਡ (ਸ਼ੇਰਪੁਰ ਚੌਕ ਤੋਂ ਜਗਰਾਓਂ ਪੁਲ) – 6.5 ਕਿਲੋਮੀਟਰ, ਚੌੜਾ ਬਾਜ਼ਾਰ – ਕਲਾਕ ਟਾਵਰ ਤੋਂ ਸ਼ੁਰੂ ਹੋ ਕੇ – 1.7 ਕਿਲੋਮੀਟਰ, ਅਤੇ ਘੁਮਾਰ ਮੰਡੀ ਰੋਡ (ਫੁਹਾਰਾ ਚੌਕ ਤੋਂ ਆਰਤੀ ਸਿਨੇਮਾ ਤੱਕ 4 ਕਿਲੋਮੀਟਰ) ਵਰਗੀਆਂ ਸੜਕਾਂ ਸ਼ਾਮਲ ਹਨ।

ਜਲੰਧਰ ਦੀਆਂ 12.3 ਕਿਲੋਮੀਟਰ ਲੰਬੀਆਂ ਸੜਕਾਂ, ਜਿੰਨ੍ਹਾਂ ਵਿੱਚ ਐਚ.ਐਮ.ਵੀ. ਰੋਡ (ਮਕਸੂਦਾਂ ਚੌਂਕ ਤੋਂ ਜੇਲ੍ਹ ਚੌਂਕ) – 3.4 ਕਿਲੋਮੀਟਰ, ਆਦਰਸ਼ ਨਗਰ ਰੋਡ ਅਤੇ ਟਾਂਡਾ ਰੋਡ (ਜੇਲ੍ਹ ਚੌਂਕ ਤੋਂ ਪਠਾਨਕੋਟ ਰੋਡ ਵਾਇਆ ਪੁਰਾਣਾ ਸ਼ਹਿਰ) – 1.4 ਕਿਲੋਮੀਟਰ, ਪਠਾਨਕੋਟ ਰੋਡ (ਪੁਰਾਣੀ ਸਬਜ਼ੀ ਮੰਡੀ ਚੌਂਕ ਤੋਂ ਪਠਾਨਕੋਟ ਚੌਂਕ)-2.3 ਕਿਲੋਮੀਟੀਰ, ਮਾਡਲ ਟਾਊਨ ਮੇਨ ਰੋਡ (ਗੁਰੂ ਅਮਰਦਾਸ ਚੌਕ ਤੋਂ ਮਾਡਲ ਟਾਊਨ ਟੀ-ਜੰਕਸ਼ਨ ਚੌਕ ਅਤੇ ਚੁਨਮੁਨ ਚੌਕ ਤੋਂ ਮਾਡਲ ਟਾਊਨ ਟੀ-ਜੰਕਸ਼ਨ ਚੌਕ, ਮਾਡਲ ਟਾਊਨ ਟੀ-ਜੰਕਸ਼ਨ ਤੋਂ ਸ਼ਿਵਾਨੀ ਪਾਰਕ ਐਗਜ਼ਿਟ) – 2 ਕਿਲੋਮੀਟਰ, ਅਤੇ ਨਕੋਦਰ-ਜਲੰਧਰ ਰੋਡ (ਵਡਾਲਾ ਚੌਕ ਤੋਂ ਨਕੋਦਰ ਚੌਕ) 3.2 ਕਿਲੋਮੀਟਰ ਸ਼ਾਮਿਲ ਹਨ ਦਾ ਕਾਇਆਕਲਪ ਕੀਤਾ ਜਾਵੇਗਾ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਦੇਸ਼ਾਂ ਵਿੱਚ ਜਾਣ ਵਾਲੇ ਪੰਜਾਬੀਆਂ ਵੱਲੋਂ ਉਥੇ ਵਿਉਂਤਬੱਧ ਸ਼ਹਿਰੀ ਬੁਨਿਆਦੀ ਢਾਂਚੇ ਅਤੇ ਪੰਜਾਬ ਦੀਆਂ ਸੜਕਾਂ ਦੀ ਮੌਜੂਦਾ ਸਥਿਤੀ ਵਿੱਚ ਜਮੀਨ-ਆਸਮਾਨ ਦੇ ਫਰਕ ਦੀ ਗਵਾਹੀ ਭਰਨ ਦਾ ਜਿਕਰ ਕਰਦਿਆਂ ਕਿਹਾ ਕਿ ਵਿਸ਼ਵ ਪੱਧਰ ਦੇ ਵਧੀਆ ਇੰਜੀਨੀਅਰ ਅਤੇ ਆਰਕੀਟੈਕਟ ਹੋਣ ਦੇ ਬਾਵਜੂਦ ਪੰਜਾਬ ਅਜਿਹਾ ਸ਼ਹਿਰੀ ਢਾਂਚਾ ਮੁਹੱਈਆ ਕਰਵਾਉਣ ਵਿੱਚ ਪਛੜ ਗਿਆ। ਉਨ੍ਹਾਂ ਕਿਹਾ ਕਿ ਇਸ ਦਾ ਕਾਰਨ ਅਕਾਲੀ-ਭਾਜਪਾ ਅਤੇ ਕਾਂਗਰਸ ਦੀ ਅਗਵਾਈ ਵਾਲੀਆਂ ਪਿਛਲੀਆਂ ਸੂਬਾ ਸਰਕਾਰਾਂ ਦੀ ਦੂਰਅੰਦੇਸ਼ੀ ਅਤੇ ਸਿਆਸੀ ਇਰਾਦੇ ਦੀ ਘਾਟ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਇਹ ਪਹਿਲਕਦਮੀ ਭਾਰਤ ਵਿੱਚ ਸ਼ਹਿਰੀ ਵਿਕਾਸ ਲਈ ਇੱਕ ਮਿਸਾਲ ਕਾਇਮ ਕਰੇਗੀ, ਜਿਸ ਨਾਲ ਨਾ ਸਿਰਫ਼ ਸ਼ਹਿਰਾਂ ਦੇ ਭੌਤਿਕ ਲੈਂਡਸਕੇਪ ਸਗੋਂ ਨਾਗਰਿਕਾਂ ਦੇ ਸ਼ਹਿਰੀ ਜੀਵਨ ਦੇ ਅਨੁਭਵ ਨੂੰ ਵੀ ਬਦਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਉੱਤਮਤਾ, ਨਵੀਨਤਾ ਅਤੇ ਸਥਿਰਤਾ ‘ਤੇ ਧਿਆਨ ਕੇਂਦਰਿਤ ਕਰਨ ਦੇ ਨਾਲ, ਇਹ ਪ੍ਰੋਜੈਕਟ ਪੰਜਾਬ ਦੇ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਵਿਸ਼ਵ ਪੱਧਰੀ ਮਿਆਰਾਂ ਤੱਕ ਉੱਚਾ ਚੁੱਕਣ ਲਈ ਲੋੜੀਂਦੇ ਸੁਧਾਰ ਲਿਆਉਣ ਲਈ ਤਿਆਰ ਹੈ।